Friday, November 22, 2024
 

ਪੰਜਾਬ

ਵਿਆਹ ਦੇ ਸ਼ਗਨਾਂ 'ਚ ਪਿਆ ਭੜਥੂ

September 25, 2020 01:03 PM

ਵਲਟੋਹਾ  : ਥਾਣਾ ਖੇਮਕਰਨ ਪੁਲਸ ਨੇ ਵਿਆਹ ਸਮਾਗਮ 'ਚ ਗੋਲ਼ੀਆਂ ਚਲਾ ਕੇ ਇਕ ਔਰਤ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ਮਨਪ੍ਰੀਤ ਕੌਰ ਪਤਨੀ ਨਿਰਵੈਰ ਸਿੰਘ ਵਾਸੀ ਕਲਸੀਆਂ ਕਲਾਂ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦੇ ਪਤੀ ਦੀ ਭੂਆ ਦੇ ਲੜਕੇ ਦਾ ਵਿਆਹ ਸੀ ਅਤੇ ਸਾਰਾ ਪਰਿਵਾਰ ਭੰਗੜਾ ਪਾ ਕੇ ਖੁਸ਼ੀਆਂ ਮਨਾ ਰਿਹਾ ਸੀ।  

ਇਸ ਦੌਰਾਨ ਅੱਛੀ, ਮੋਤੀ ਅਤੇ ਬਿੱਕਰ ਸਿੰਘ ਨੇ ਆਪਣੇ ਦਸਤੀ ਪਿਸਟਲ ਨਾਲ ਫਾਇਰ ਕਰਨੇ ਸ਼ੁਰੂ ਕਰ ਦਿੱਤੇ ਜਿਸ ਕਾਰਨ ਇਕ ਫਾਇਰ ਉਸ ਦੀ ਸੱਜੀ ਬਾਂਹ 'ਤੇ ਜਾ ਲੱਗਾ। ਗੋਲ਼ੀ ਲੱਗਣ ਕਾਰਨ ਉਹ ਲਹੂ-ਲੁਹਾਣ ਹੋ ਗਈ ਅਤੇ ਉਸ ਨੂੰ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। 

ਇਸ ਸਬੰਧੀ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਮੁਦਈਆ ਦੇ ਬਿਆਨਾਂ 'ਤੇ ਅੱਛੀ, ਮੋਤੀ ਅਤੇ ਬਿੱਕਰ ਸਿੰਘ ਵਾਸੀਆਨ ਮਹਿੰਦੀਪੁਰ ਖ਼ਿਲਾਫ਼ ਮੁਕੱਦਮਾ ਨੰਬਰ 140 ਧਾਰਾ 307/336/34 ਆਈ.ਪੀ.ਸੀ., 25/54/59 ਅਸਲਾ ਐਕਟ ਤਹਿਤ ਕੇਸ ਦਰਜ ਕਾਰਵਾਈ ਆਰੰਭ ਕਰ ਦਿੱਤੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe