ਮੁੰਬਈ : ਫ਼ਿਲਮ ਇੰਡਸਟਰੀ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉੱਘੇ ਫ਼ਿਲਮੀ ਗਾਇਕ ਐੱਸ. ਪੀ. ਬਾਲਾਸੁਬ੍ਰਮਨੀਅਮ ਦਾ ਦਿਹਾਂਤ ਹੋ ਗਿਆ ਹੈ। ਸਵੇਰੇ ਖ਼ਬਰ ਆਈ ਸੀ ਕਿ ਐੱਸ. ਪੀ. ਬਾਲਾਸੁਬ੍ਰਮਨੀਅਮ ਦਾ ਹਾਲਤ ਕਾਫ਼ੀ ਗੰਭੀਰ ਹੈ, ਜਿਸ ਕਰਕੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਫ਼ਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਛਾਈ ਹੋਈ ਹੈ। ਦੱਸ ਦਈਏ ਗਾਇਕ ਐੱਸ. ਪੀ. ਬਾਲਾਸੁਬ੍ਰਮਨੀਅਮ ਕੋਰੋਨਾ ਪਾਜ਼ੇਟਿਵ ਪਾਏ ਜਾਣ ਪਿੱਛੋਂ ਉਹ 5 ਅਗਸਤ ਤੋਂ ਹਸਪਤਾਲ ਦਾਖ਼ਲ ਸਨ। ਡਾਕਟਰਾਂ ਅਨੁਸਾਰ ਉਨ੍ਹਾਂ ਦਾ ਕੋਰੋਨਾ ਟੈਸਟ ਹੁਣ ਨੈਗੇਟਿਵ ਆਇਆ ਹੈ। ਐੱਸ. ਪੀ. ਬਾਲਾਸੁਬ੍ਰਮਨੀਅਮ 'ਚ ਕੋਵਿਡ-19 ਦੇ ਹਲਕੇ ਲੱਛਣ ਸਨ, ਫ਼ਿਰ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਸੀ ਪਰ ਵੀਰਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ, ਜਿਸ ਕਰਕੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।