ਮਾਨਸਾ : ਖੇਤੀ ਆਰਡੀਨੈਂਸ ਨੂੰ ਲੈ ਕੇ ਲਗਾਤਾਰ ਕਿਸਾਨਾਂ ਦਾ ਰੋਸ ਵੱਧਦਾ ਜਾ ਰਿਹਾ ਹੈ। ਅਜਿਹੇ 'ਚ ਪੰਜਾਬੀ ਕਲਾਕਾਰ ਵੀ ਕਿਸਾਨਾਂ ਦੇ ਹੱਕ 'ਚ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ। 25 ਸਤੰਬਰ ਨੂੰ ਕਿਸਾਨਾਂ ਦੇ ਹੱਕ ਨਿੱਤਰੇ ਪੰਜਾਬੀ ਕਲਾਕਾਰਾਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਕਿਸਾਨ ਸਿਰਫ਼ ਇਕੱਲੇ ਨਹੀਂ ਹਨ ਸਗੋਂ ਕਿਸਾਨਾਂ ਨਾਲ ਪੂਰਾ ਕਲਾਕਾਰ ਭਾਈਚਾਰਾ ਮੋਢਾ ਨਾਲ ਜੋੜ ਕੇ ਖੜ੍ਹਾ ਹੈ। ਮਾਨਸਾ, ਨਾਭਾ ਤੇ ਸ਼ੰਭੂ ਬਾਰਡਰ ਤੋਂ ਬਾਅਦ ਹੁਣ ਕਿਸਾਨ ਜੱਥੇਬੰਦੀਆਂ ਅਤੇ ਕਲਾਕਾਰਾਂ ਵੱਲੋਂ ਬਟਾਲਾ ਵਿਖੇ ਅੱਜ ਵੱਡੇ ਪੱਧਰ ਉੱਤੇ ਧਰਨਾ ਲਾਇਆ ਜਾ ਰਿਹਾ ਹੈ। ਦੱਸ ਦਈਏ ਕਿ ਅੱਜ ਸ਼ਹੀਦ ਭਗਤ ਸਿੰਘ ਦਾ ਜਨਮਦਿਨ। ਪੱਗੜੀ ਸੰਭਾਲ ਓ ਜੱਟਾ ਲਹਿਰ ਰਾਹੀਂ ਅੱਜ ਕਲਾਕਾਰ ਸਰਕਾਰ ਦੇ ਕੰਨਾਂ ਵਿਚ ਆਵਾਜ਼ ਪਹੁੰਚਾਉਣਗੇ।
ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ। ਇਸ ਪੋਸਟ ਸਾਂਝੀ ਕਰਦਿਆਂ ਰਣਜੀਤ ਬਾਵਾ ਲਿਖਦੇ ਹਨ - ਗੱਲ ਇਹ ਹੈ ਕਿ ਹੁਣ ਨਾ ਇਕੱਠੇ ਹੋਏ ਤੇ ਕਦੇ ਹੋਣਾ, ਇਸ ਤੋਂ ਬਾਅਦ ਸਾਰੇ ਇੱਕ ਵੱਡਾ ਧਰਨਾ ਦਿੱਲੀ ਵੱਲ ਲਾਵਾਂਗੇ। ਕਲਾਕਾਰ ਭਰਾ ਸਾਰੇ ਕਿਸਾਨਾਂ ਦੇ ਪੁੱਤ ਬਣਕੇ ਇਸ ਸਮੇਂ ਕਿਸਾਨ ਨਾਲ ਪੂਰਾ ਪੰਜਾਬ ਖੜ੍ਹਾ ਹੈ। ਸਾਰੇ ਇਸ ਧਰਨੇ ਉੱਤੇ ਆ ਰਹੇ, ਮੈ ਬੇਨਤੀ ਕਰਦਾ ਸਾਰੇ ਬਿਨਾ ਕਿਸੇ ਮਤਲਬ ਤੋਂ ਅਤੇ ਨਫ਼ਰਤ ਛੱਡ ਕੇ ਇਸ ਵਿਚ ਸ਼ਾਮਿਲ ਹੋਵੋ। ਬਹੁਤ ਸਾਰੇ ਕਲਾਕਾਰ ਵੀਰ ਸ਼ਾਮਿਲ ਹੋ ਰਹੇ। ਸਾਰੇ ਗੁਰਦਾਸਪੁਰ ਅੰਮ੍ਰਿਤਸਰ ਵਾਲੇ ਸਾਰੇ ਵੀਰ ਜ਼ਰੂਰ ਪਹੁੰਚਣ। ਸਾਰਿਆਂ ਦੇ ਹੱਕਾਂ ਦਾ ਮਸਲਾ ਹੈ।