ਨਵੀਂ ਦਿੱਲੀ : ਖੇਤੀਬਾੜੀ ਬਿੱਲ 'ਤੇ ਕਿਸਾਨਾਂ ਦਾ ਵਿਰੋਧ ਹੁਣ ਵੀ ਜਾਰੀ ਹੈ। ਦਿੱਲੀ ਵਿੱਚ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਯੂਥ ਕਾਂਗਰਸ ਦੇ ਕਰਮਚਾਰੀ ਸੋਮਵਾਰ ਸਵੇਰੇ ਇੰਡਿਆ ਗੇਟ ਦੇ ਨਜ਼ਦੀਕ ਰਾਜਪਥ 'ਤੇ ਪਹੁੰਚੇ ਅਤੇ ਕਿਸਾਨ ਬਿੱਲ ਦੇ ਵਿਰੋਧ ਵਿੱਚ ਇੱਕ ਟਰੈਕਟਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ।
ਪੁਲਿਸ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਅੱਗ ਲਗਾਈ ਹੈ , ਉਨ੍ਹਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਸਾਰੇ ਲੋਕ ਹੱਥਾਂ ਵਿੱਚ ਭਗਤ ਸਿੰਘ ਦੇ ਪੋਸਟਰ ਲੈ ਕੇ ਆਏ ਸਨ। ਕਰਮਚਾਰੀਆਂ ਨੇ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਨਾਹਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨਕਾਰੀ ਇੱਕ ਟਰੱਕ ਤੇ ਟਰੈਕਟਰ ਲਿਆਏ ਅਤੇ ਇੰਡਿਗ ਗੇਟ ਦੇ ਨਜ਼ਦੀਕ ਉਸ ਨੂੰ ਅੱਗ ਲਗਾ ਦਿੱਤੀ।
ਅੱਗ ਬੁਝਾਊ ਦਸਤੇ ਅਨੁਸਾਰ ਉਨ੍ਹਾਂ ਨੂੰ ਸਵੇਰੇ ਸੱਤ ਵੱਜ ਕੇ 42 ਮਿੰਟ 'ਤੇ ਘਟਨਾ ਦੀ ਜਾਣਕਾਰੀ ਮਿਲੀ ਅਤੇ ਦਮਕਲ ਦੀਆਂ ਦੋ ਗੱਡੀਆਂ ਨੂੰ ਤੁਰੰਤ ਮੌਕੇ 'ਤੇ ਭੇਜਿਆ ਗਿਆ। ਪੁਲਿਸ ਡਿਪਟੀ ਕਮਿਸ਼ਨਰ (ਨਵੀਂ ਦਿੱਲੀ) ਈਸ਼ ਸਿੰਘਲ ਨੇ ਕਿਹਾ, ਕਰੀਬ 15 - 20 ਲੋਕ ਸਵੇਰੇ ਸਵਾ ਸੱਤ ਤੋਂ ਸਾਢੇ ਸੱਤ ਵਜੇ ਦੇ ਵਿੱਚ ਇੱਕਠੇ ਹੋਏ ਅਤੇ ਉਨ੍ਹਾਂ ਨੇ ਟਰੈਕਟਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਅੱਗ ਤੇ ਕਾਬੂ ਪਾ ਲਿਆ ਗਿਆ ਹੈ ਅਤੇ ਟਰੈਕਟਰ ਨੂੰ ਵੀ ਉਥੋਂ ਹਟਾ ਦਿੱਤਾ ਗਿਆ ਹੈ।
ਉਨ੍ਹਾਂ ਨੇ ਕਿਹਾ, ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਵਾਰਦਾਤ ਵਿੱਚ ਸ਼ਾਮਿਲ ਲੋਕਾਂ ਦੀ ਪਹਿਚਾਣ ਵੀ ਕੀਤੀ ਜਾ ਰਹੀ ਹੈ। ਸਭ ਤੋਂ ਵੱਡਾ ਸਵਾਲ ਇਹ ਕਿ ਹਾਈ ਸਿਕਯੋਰਿਟੀ ਜ਼ੋਨ ਵਿੱਚ ਟਰੈਕਟਰ ਲਿਆਉਣ ਅਤੇ ਉਸ ਨੂੰ ਅੱਗ ਦੇ ਹਵਾਲੇ ਕਰਣਾ ਕਿਤੇ ਨਾ ਕਿਤੇ ਸੁਰੱਖਿਆ ਵਿੱਚ ਵੱਡੀ ਕੁਤਾਹੀ ਹੈ ।