ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨ ਸੜਕਾਂ 'ਤੇ ਉਤਰ ਗਏ ਹਨ। ਇਸ ਨੂੰ ਮੁੱਖ ਰੱਖਦਿਆਂ ਸੂਬੇ ਦੀਆਂ 31 ਕਿਸਾਨ ਜੱਥੇਬੰਦੀਆਂ ਅੱਜ ਮਤਲਬ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੀਆਂ। ਇਸ ਤੋਂ ਪਹਿਲਾਂ ਕਿਸਾਨ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸ਼ਹੀਦ ਭਗਤ ਸਿੰਘ ਨੂੰ ਲੈ ਕੇ ਆਪਸ 'ਚ ਭਿੜੇ ਕੰਗਨਾ ਰਣੌਤ ਤੇ ਜਾਵੇਦ ਅਖ਼ਤਰ, ਜਾਣੋ ਪੂਰਾ ਮਾਮਲਾ
ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਪਹਿਲਾਂ ਹੀ 1 ਅਕਤੂਬਰ ਤੋਂ 'ਰੇਲੇ ਰੋਕੋ' ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਿਸਾਨਾਂ ਨੇ ਸਾਫ਼ ਕਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਉਹ ਧਰਨਿਆਂ ਦਾ ਸਿਆਸੀਕਰਨ ਨਹੀਂ ਹੋਣ ਦੇਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਾਰੀਆਂ ਦੀ ਸਿਆਸੀ ਪਾਰਟੀਆਂ ਆਪਣੇ ਵੋਟ ਬੈਂਕ ਲਈ ਹੁਣ ਵੀ ਸਿਆਸਤ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਨਾਸਤਿਕ ਹੋਣ ਦੇ ਬਾਵਜੂਦ ਹਿੰਦੂ-ਸਿੱਖ ਧਰਮ ਕਿਉਂ ਪੜ੍ਹ ਰਹੇ ਸਨ ਭਗਤ ਸਿੰਘ ? ਜਾਣੋ
ਉਨ੍ਹਾਂ ਕਿਹਾ ਕਿ ਜੇਕਰ ਪਾਰਟੀਆਂ ਨੂੰ ਕਿਸਾਨਾਂ ਦੀ ਇੰਨੀ ਹੀ ਫਿਕਰ ਸੀ ਤਾਂ ਇਹ ਬਿੱਲ ਪਾਸ ਹੋਣ ਦੀ ਨੌਬਤ ਹੀ ਨਹੀਂ ਆਉਣੀ ਸੀ। ਦੱਸ ਦੇਈਏ ਕਿ ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਸਣੇ ਕਈ ਸੂਬਿਆਂ ਦੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਦੂਜੇ ਪਾਸੇ ਰਾਸ਼ਟਰਪਤੀ ਕੋਵਿੰਦ ਨੇ ਖੇਤੀ ਨਾਲ ਜੁੜੇ ਤਿੰਨਾਂ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਗੈਂਗਰੇਪ ਤੋਂ ਬਾਅਦ ਕੱਟ ਦਿੱਤੀ ਸੀ ਜਬਾਨ, ਪੀੜਤ ਨੇ ਏਮਜ਼ 'ਚ ਤੋੜਿਆ ਦਮ
ਰਾਸ਼ਟਰਪਤੀ ਦੇ ਹਸਤਾਖ਼ਰ ਤੋਂ ਬਾਅਦ ਤਿੰਨੋਂ ਬਿੱਲ ਹੁਣ ਕਾਨੂੰਨ ਬਣ ਗਏ ਹਨ, ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਬਿਹਾਰ ਦੇ ਇਕ ਹੋਰ ਬਾਲੀਵੁੱਡ ਅਦਾਕਾਰ ਦੀ ਮੁੰਬਈ 'ਚ ਮੌਤ, ਪਰਿਵਾਰ ਨੂੰ ਕਤਲ ਹੋਣ ਦਾ ਖ਼ਦਸ਼ਾ