Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਅਫਰੀਕਾ 'ਚ ਫਸੇ ਜਲੰਧਰ ਦੇ ਤਿੰਨ ਨੌਜਵਾਨਾਂ ਨੇ ਲਗਾਈ ਮਦਦ ਦੀ ਗੁਹਾਰ

September 29, 2020 12:34 PM

ਜਲੰਧਰ : ਪੱਛਮੀ ਅਫਰੀਕਾ ਦੇ ਆਖਰਾ ਸ਼ਹਿਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੁਸੀਬਤ ਵਿੱਚ ਫਸੇ ਹੋਏ ਜਲੰਧਰ ਦੇ ਤਿੰਨ ਨੌਜਵਾਨਾਂ ਨੇ ਇੱਕ ਵੀਡੀਓ ਰਾਹੀਂ ਸੰਦੇਸ਼ ਭੇਜਕੇ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਵਾਪਸ ਭਾਰਤ ਲਿਆਇਆ ਜਾਵੇ। ਇਸ ਵੀਡੀਓ ਦੇ ਨੋਟਿਸ ਵਿੱਚ ਆਉਂਦਿਆਂ ਹੀ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਨੇ ਨੌਜਵਾਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਵਿਚ ਜਲੰਧਰ ਦੇ ਜਮਸ਼ੇਰ ਖਾਸ ਦੇ ਵਸਨੀਕ ਜਗਤਾਰ ਸਿੰਘ ਉਰਫ ਤਾਰਾ ਨੇ ਦੱਸਿਆ ਕਿ ਲਗਭਗ ਸਵਾ ਸਾਲ ਪਹਿਲਾਂ ਪਿੰਡ ਧੀਨਾ ਦੇ ਟਰੈਵਲ ਏਜੰਟ ਪੀਟਰ ਨੂੰ ਉਨ੍ਹਾਂ ਨੇ ਪੁਰਤਗਾਲ ਜਾਣ ਲਈ 12-12 ਲੱਖ ਰੁਪਏ ਦਿੱਤੇ ਸਨ। 

ਇਹ ਵੀ ਪੜ੍ਹੋ :   ਗੈਂਗਰੇਪ ਤੋਂ ਬਾਅਦ ਕੱਟ ਦਿੱਤੀ ਸੀ ਜਬਾਨ, ਪੀੜਤ ਨੇ ਏਮਜ਼ 'ਚ ਤੋੜਿਆ ਦਮ

ਪੀਟਰ ਨੇ ਕਿਹਾ ਸੀ ਕਿ ਉਹ ਪਹਿਲਾਂ ਉਨ੍ਹਾਂ ਨੂੰ ਆਖਰਾ ਭੇਜੇਗਾ, ਜਿੱਥੋਂ ਉਨ੍ਹਾਂ ਨੂੰ ਅੱਗੇ ਪੁਰਤਗਲ ਭੇਜਿਆ ਜਾਵੇਗਾ ਪਰ ਉਹ ਆਖਰਾ ਵਿੱਚ ਹੀ ਫਸ ਗਏ। ਹੁਣ ਉਨ੍ਹਾਂ ਕੋਲ ਪੈਸਾ ਵੀ ਖ਼ਤਮ ਹੋ ਗਿਆ ਹੈ ਅਤੇ ਉਨ੍ਹਾਂ ਦੇ ਪਾਸਪੋਰਟ ਆਖਰਾ ਵਿੱਚ ਮਕਾਨ ਮਾਲਕਾਂ ਨੇ ਜ਼ਬਤ ਕਰ ਲਏ ਹਨ। ਨੌਜਵਾਨਾਂ ਨੇ ਦੱਸਿਆ ਕਿ ਹੁਣ ਮਕਾਨ ਮਾਲਕਾਂ ਨੇ ਉਨ੍ਹਾਂ ਨੂੰ 15 ਦਿਨਾਂ ਦੇਕੇ 300 ਡਾਲਰ ਦਾ ਕਿਰਾਇਆ ਦੇਣ ਲਈ ਕਿਹਾ ਹੈ, ਨਹੀਂ ਤਾਂ ਉਹ ਉਨ੍ਹਾਂ ਨੂੰ ਪੁਲੀਸ ਹਵਾਲੇ ਕਰ ਦੇਣਗੇ। ਵੀਡੀਓ ਜਾਰੀ ਕਰਦਿਆਂ ਦੁਖੀ ਨੌਜਵਾਨਾਂ ਨੇ ਸੰਸਦ ਮੈਂਬਰ ਭਗਵੰਤ ਮਾਨ, ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਨੂੰ ਵਾਪਸ ਭਾਰਤ ਲਿਆਉਣ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ, ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਵਿਦੇਸ਼ੀ ਸੰਕਟ ਵਿੱਚ ਘਿਰੇ ਖੇਤਰ ਦੇ ਨੌਜਵਾਨਾਂ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਉਹ ਮੁਸ਼ਕਲ 'ਚ ਫਸੇ ਨੌਜਵਾਨਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ।

 

Have something to say? Post your comment

Subscribe