ਚੰਡੀਗੜ੍ਹ : ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਬਹਿਬਲ ਕਲਾਂ ਗੋਲੀਬਾਰੀ ਕੇਸ 'ਚ ਨਾਮਜ਼ਦ ਮੁਅੱਤਲ IG ਪਰਮਰਾਜ ਸਿੰਘ ਉਮਰਾਨੰਗਲ ਦੀ ਅਗਾਉ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੁਣ 6 ਅਕਤੂਬਰ ਨੂੰ ਹੋਵੇਗੀ। ਜਦਕਿ ਸਾਬਕਾ DGP ਸੁਮੇਧ ਸਿੰਘ ਸੈਣੀ ਨੇ ਹਾਲੇ ਇਸ ਕੇਸ 'ਚ ਅਗਾਉਂ ਜ਼ਮਾਨਤ ਲਈ ਪਟੀਸ਼ਨ ਦਾਇਰ ਨਹੀਂ ਕੀਤੀ ਹੈ। ਮੁਲਜ਼ਮ ਉਮਰਾਨੰਗਲ ਦੇ ਵਕੀਲ ਗੁਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਕੁਝ ਤਕਨੀਕੀ ਖਾਮੀਆਂ ਕਾਰਨ ਅਦਾਲਤ ਤੋਂ ਪਟੀਸ਼ਨ 'ਤੇ ਬਹਿਸ ਲਈ ਅਗਲੀ ਤਰੀਕ ਲਈ ਬੇਨਤੀ ਕੀਤੀ ਗਈ ਸੀ, ਜਿਸ ਨੂੰ ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ ਨੇ ਪਟੀਸ਼ਨ 'ਤੇ ਸੁਣਵਾਈ ਲਈ 6 ਅਕਤੂਬਰ ਨੂੰ ਮਨਜ਼ੂਰ ਕਰ ਲਿਆ ਹੈ।
ਇਹ ਵੀ ਪੜ੍ਹੋ : ਪਾਕਿਸਤਾਨ 'ਚ ਹਿੰਦੂ ਲੜਕੀ ਨੇ ਜਿਨਸੀ ਸ਼ੋਸ਼ਨ ਦੇ ਦੋਸ਼ੀਆਂ ਵੱਲੋਂ
ਉਨ੍ਹਾਂ ਕਿਹਾ ਕਿ ਇਹ ਕੇਸ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ। ਸਾਬਕਾ IG ਪਰਮਰਾਜ ਸਿੰਘ ਉਮਰਾਨੰਗਲ ਬੇਕਸੂਰ ਹੈ। ਜ਼ਿਕਰਯੋਗ ਹੈ ਕਿ 28 ਸਤੰਬਰ ਨੂੰ ਬਾਜਾਖਾਨਾ ਥਾਣੇ 'ਚ ਸਾਬਕਾ DGP ਸੁਮੇਧ ਸਿੰਘ ਸੈਣੀ ਅਤੇ ਮੁਅੱਤਲ IG ਪਰਮਰਾਜ ਸਿੰਘ ਉਮਰਾਨੰਗਲ ਨੂੰ SIT ਦੀ ਸਿਫਾਰਿਸ਼ 'ਤੇ 10 ਸਤੰਬਰ 2018 ਵਾਲੇ ਮੁਕੱਦਮੇ 'ਚ ਮੁਲਜਮ ਵਜੋ ਸ਼ਾਮਿਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ : covid-19 : ਗੁਰਮੀਤ ਚੌਧਰੀ ਅਤੇ ਦੇਬੀਨਾ ਬੈਨਰਜੀ ਦੀ ਰਿਪੋਰਟ ਪਾਜ਼ੀਟਿਵ, ਹੋਏ ਇਕਾਂਤਵਾਸ
ਜਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉੱਪਰ ਬਹਿਬਲ ਕਲਾਂ ਵਿਖੇ ਢਾਹੇ ਗਏ ਪੁਲਿਸੀਆ ਅਤਿਆਚਾਰ ਸਬੰਧੀ ਭਾਵੇਂ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਧਰਨਾਕਾਰੀਆਂ ਵਿਰੁਧ ਹੀ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿਤਾ ਸੀ
ਇਹ ਵੀ ਪੜ੍ਹੋ : ਬੱਲੇਬਾਜਾਂ ਨੂੰ ਵਿਕੇਟ ਨਾਲ ਤਾਲਮੇਲ ਬਿਠਾਉਣ 'ਚ ਥੋੜਾ ਸਮਾਂ ਲੈਣਾ ਚਾਹੀਦਾ ਸੀ : ਉਥੱਪਾ
ਪਰ ਤਤਕਾਲੀਨ ਬਾਦਲ ਸਰਕਾਰ ਵਲੋਂ ਗਠਿਤ ਕੀਤੀ ਗਈ ADGP ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਾਲੀ SIT ਦੀ ਜਾਂਚ ਰਿਪੋਰਟ 'ਚ ਉਕਤ ਘਟਨਾ ਸਬੰਧੀ ਪੁਲਿਸ ਨੂੰ ਦੋਸ਼ੀ ਠਹਿਰਾਇਆ ਗਿਆ ਤਾਂ ਥਾਣਾ ਬਾਜਾਖਾਨਾ ਵਿਖੇ ਅਣਪਛਾਤੀ ਪੁਲਿਸ ਵਿਰੁਧ ਮੁਕੱਦਮਾ ਨੰਬਰ 130, ਮਿਤੀ 21-10-2015, IPC ਦੀਆਂ ਧਾਰਾਵਾਂ 302/307/34/201/218/166ਏ/120ਬੀ ਅਤੇ ਅਸਲਾ ਐਕਟ ਦੀ ਧਾਰਾ 25/27/54/59 ਤਹਿਤ ਮਾਮਲਾ ਦਰਜ ਕਰ ਕੇ ਖਾਨਾਪੂਰਤੀ ਕਰ ਦਿਤੀ ਗਈ।