Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਚੰਡੀਗੜ੍ਹ / ਮੋਹਾਲੀ

'ਬਹਿਬਲ ਕਲਾਂ ਗੋਲੀਕਾਂਡ' : ਮੁਅੱਤਲ IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲੀ

October 02, 2020 07:04 AM

ਚੰਡੀਗੜ੍ਹ : ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਬਹਿਬਲ ਕਲਾਂ ਗੋਲੀਬਾਰੀ ਕੇਸ 'ਚ ਨਾਮਜ਼ਦ ਮੁਅੱਤਲ IG ਪਰਮਰਾਜ ਸਿੰਘ ਉਮਰਾਨੰਗਲ ਦੀ ਅਗਾਉ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੁਣ 6 ਅਕਤੂਬਰ ਨੂੰ ਹੋਵੇਗੀ। ਜਦਕਿ ਸਾਬਕਾ DGP ਸੁਮੇਧ ਸਿੰਘ ਸੈਣੀ ਨੇ ਹਾਲੇ ਇਸ ਕੇਸ 'ਚ ਅਗਾਉਂ ਜ਼ਮਾਨਤ ਲਈ ਪਟੀਸ਼ਨ ਦਾਇਰ ਨਹੀਂ ਕੀਤੀ ਹੈ। ਮੁਲਜ਼ਮ ਉਮਰਾਨੰਗਲ ਦੇ ਵਕੀਲ ਗੁਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਕੁਝ ਤਕਨੀਕੀ ਖਾਮੀਆਂ ਕਾਰਨ ਅਦਾਲਤ ਤੋਂ ਪਟੀਸ਼ਨ 'ਤੇ ਬਹਿਸ ਲਈ ਅਗਲੀ ਤਰੀਕ ਲਈ ਬੇਨਤੀ ਕੀਤੀ ਗਈ ਸੀ, ਜਿਸ ਨੂੰ ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ ਨੇ ਪਟੀਸ਼ਨ 'ਤੇ ਸੁਣਵਾਈ ਲਈ 6 ਅਕਤੂਬਰ ਨੂੰ ਮਨਜ਼ੂਰ ਕਰ ਲਿਆ ਹੈ।

ਇਹ ਵੀ ਪੜ੍ਹੋ : ਪਾਕਿਸਤਾਨ 'ਚ ਹਿੰਦੂ ਲੜਕੀ ਨੇ ਜਿਨਸੀ ਸ਼ੋਸ਼ਨ ਦੇ ਦੋਸ਼ੀਆਂ ਵੱਲੋਂ

ਉਨ੍ਹਾਂ ਕਿਹਾ ਕਿ ਇਹ ਕੇਸ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ। ਸਾਬਕਾ IG ਪਰਮਰਾਜ ਸਿੰਘ ਉਮਰਾਨੰਗਲ ਬੇਕਸੂਰ ਹੈ। ਜ਼ਿਕਰਯੋਗ ਹੈ ਕਿ 28 ਸਤੰਬਰ ਨੂੰ ਬਾਜਾਖਾਨਾ ਥਾਣੇ 'ਚ ਸਾਬਕਾ DGP ਸੁਮੇਧ ਸਿੰਘ ਸੈਣੀ ਅਤੇ ਮੁਅੱਤਲ IG ਪਰਮਰਾਜ ਸਿੰਘ ਉਮਰਾਨੰਗਲ ਨੂੰ SIT ਦੀ ਸਿਫਾਰਿਸ਼ 'ਤੇ 10 ਸਤੰਬਰ 2018 ਵਾਲੇ ਮੁਕੱਦਮੇ 'ਚ ਮੁਲਜਮ ਵਜੋ ਸ਼ਾਮਿਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ : covid-19 : ਗੁਰਮੀਤ ਚੌਧਰੀ ਅਤੇ ਦੇਬੀਨਾ ਬੈਨਰਜੀ ਦੀ ਰਿਪੋਰਟ ਪਾਜ਼ੀਟਿਵ, ਹੋਏ ਇਕਾਂਤਵਾਸ

ਜਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉੱਪਰ ਬਹਿਬਲ ਕਲਾਂ ਵਿਖੇ ਢਾਹੇ ਗਏ ਪੁਲਿਸੀਆ ਅਤਿਆਚਾਰ ਸਬੰਧੀ ਭਾਵੇਂ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਧਰਨਾਕਾਰੀਆਂ ਵਿਰੁਧ ਹੀ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿਤਾ ਸੀ

ਇਹ ਵੀ ਪੜ੍ਹੋ : ਬੱਲੇਬਾਜਾਂ ਨੂੰ ਵਿਕੇਟ ਨਾਲ ਤਾਲਮੇਲ ਬਿਠਾਉਣ 'ਚ ਥੋੜਾ ਸਮਾਂ ਲੈਣਾ ਚਾਹੀਦਾ ਸੀ : ਉਥੱਪਾ

ਪਰ ਤਤਕਾਲੀਨ ਬਾਦਲ ਸਰਕਾਰ ਵਲੋਂ ਗਠਿਤ ਕੀਤੀ ਗਈ ADGP ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਾਲੀ SIT ਦੀ ਜਾਂਚ ਰਿਪੋਰਟ 'ਚ ਉਕਤ ਘਟਨਾ ਸਬੰਧੀ ਪੁਲਿਸ ਨੂੰ ਦੋਸ਼ੀ ਠਹਿਰਾਇਆ ਗਿਆ ਤਾਂ ਥਾਣਾ ਬਾਜਾਖਾਨਾ ਵਿਖੇ ਅਣਪਛਾਤੀ ਪੁਲਿਸ ਵਿਰੁਧ ਮੁਕੱਦਮਾ ਨੰਬਰ 130, ਮਿਤੀ 21-10-2015, IPC ਦੀਆਂ ਧਾਰਾਵਾਂ 302/307/34/201/218/166ਏ/120ਬੀ ਅਤੇ ਅਸਲਾ ਐਕਟ ਦੀ ਧਾਰਾ 25/27/54/59 ਤਹਿਤ ਮਾਮਲਾ ਦਰਜ ਕਰ ਕੇ ਖਾਨਾਪੂਰਤੀ ਕਰ ਦਿਤੀ ਗਈ। 

 

Have something to say? Post your comment

Subscribe