ਚੰਡੀਗੜ੍ਹ : ਸੂਬੇ ਦੇ ਸਾਰੇ ਵਾਹਨ ਮਾਲਕਾਂ ਨੂੰ ‘ਬਿਨਾਂ ਕਿਸੇ ਦੇਰੀ‘ ਦੇ HSRP (ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟ) ਲਗਾਉਣ ਸਬੰਧੀ ਅਪੀਲ ਕਰਦਿਆਂ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲਗਾਉਣ ਵਾਲੇ ਕੇਂਦਰਾਂ ਦੀ ਗਿਣਤੀ 22 ਤੋਂ ਵਧਾ ਕੇ 82 ਕਰ ਦਿੱਤੀ ਹੈ ਅਤੇ ਇਹ ਪ੍ਰਕਿਰਿਆ ਅਗਲੇ ਦੋ ਮਹੀਨਿਆਂ ਤੱਕ ਜਾਰੀ ਰਹੇਗੀ।
ਕੋਵਿਡ-19 ਦੇ ਬਾਵਜੂਦ 4.25 ਲੱਖ ਵਾਹਨ 'ਤੇ ਲਗਾਈਆਂ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ
ਮੰਤਰੀ ਨੇ ਕਿਹਾ ਕਿ ਕੋਰੋਨਾ ਨਾਲ ਪੈਦਾ ਹੋਈ ਸਥਿਤੀ ਦੇ ਬਾਵਜੂਦ, 5 ਲੱਖ ਤੋਂ ਵੱਧ ਵਾਹਨ ਮਾਲਕਾਂ ਨੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਅਰਜ਼ੀ ਦਿੱਤੀ ਹੈ ਅਤੇ ਲਗਭਗ 4.25 ਲੱਖ ਵਾਹਨ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਆਨਲਾਈਨ ਬੁਕਿੰਗ ਪ੍ਰਣਾਲੀ ਅਤੇ ਘਰਾਂ ਵਿਚ ਹੀ ਨੰਬਰ ਪਲੇਟਾਂ ਲਗਾਉਣ ਦੀ ਸਹੂਲਤ ਨਾਲ ਸੰਭਵ ਹੋਇਆ ਹੈ।
ਇਹ ਵੀ ਪੜ੍ਹੋ : ਰਾਹੁਲ ਦੀਆਂ ਹਿਦਾਇਤਾਂ 'ਤੇ ਕਾਂਗਰਸ ਦਾ ਝੰਡਾ ਚੁੱਕਣ ਲਈ ਮੰਨੇ ਨਵਜੋਤ ਸਿੱਧੂ
ਉਨ੍ਹਾਂ ਕਿਹਾ ਕਿ ਵਾਹਨ ਮਾਲਕਾਂ ਵਲੋਂ ਮਿਲੇ ਹੁੰਗਾਰੇ ਨੂੰ ਵੇਖਦਿਆਂ ਇਹ ਸੇਵਾ ਆਮ ਲੋਕਾਂ ਲਈ ਅਗਲੇ ਦੋ ਮਹੀਨਿਆਂ ਲਈ ਜਾਰੀ ਰਹੇਗੀ ਤਾਂ ਜੋ ਬਾਕੀ ਰਹਿੰਦੇ ਵਾਹਨ ਮਾਲਕ ਵੀ ਆਪਣੇ ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਵਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਵਾਹਨਾਂ ਦੇ ਮਾਲਕ ਇਕ ਵਿਸ਼ੇਸ਼ ਵੈੱਬਸਾਈਟ ਰਾਹੀਂ ਜਾਂ ਮੋਬਾਈਲ ਐਪਲੀਕੇਸ਼ਨ ਡਾਉਨਲੋਡ ਕਰ ਕੇ ਨੰਬਰ ਪਲੇਟਾਂ ਲਗਾਉਣ ਸਬੰਧੀ ਆਨਲਾਈਨ ਸਮਾਂ ਲੈ ਸਕਦੇ ਹਨ।
ਇਹ ਵੀ ਪੜ੍ਹੋ : ਕਾਂਗਰਸ ਅਤੇ ਅਕਾਲੀਆਂ ਦੀਆਂ ਸਰਗਰਮੀ ਨੂੰ ਦੇਖਦੇ ਹੋਏ 'ਆਪ ' ਨੇ ਵੀ ਚੁੱਕਿਆ ਇਹ ਕਦਮ