ਚੰਡੀਗੜ੍ਹ : ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਾਂਗਰਸ ਅਤੇ ਅਕਾਲੀ ਦਲ ਦੀ ਸਰਗਰਮੀ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੇ ਵੀ ਪੰਜਾਬ ਵਿਚ ਇੰਨ੍ਹਾ ਕਾਨੂੰਨਾਂ ਵਿਰੁੱਧ ਆਪਣੀ ਰਾਜਨੀਤਕ ਰਣਨੀਤੀ ਨੂੰ ਜਨਤਕ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਦੀ ਕੈਪਟਨ ਅਮਰਿੰਦਰ 'ਤੇ ਸੁਖਬੀਰ ਬਾਦਲ ਨੂੰ ਲਾਈਵ ਡਿਬੇਟ ਦੀ ਚੁਣੌਤੀ
ਪਾਰਟੀ ਦੀ ਪੰਜਾਬ ਇਕਾਈ ਵੱਲੋ ਅੱਜ ਇਸ ਸਬੰਧੀ ਦੁਪਹਿਰ 3 ਵਜੇ ਇਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ , ਜਿਸ ਵਿਚ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪੱਤਰਕਾਰਾਂ ਨਾਲ ਗੱਲ ਬਾਤ ਕਰਣਗੇ। ਕਾਂਗਰਸ ਅਤੇ ਅਕਾਲੀ ਦਲ ਦੀ ਸਰਗਰਮੀ ਨੂੰ ਦੇਖਦੇ ਹੋਏ 'ਆਪ ' ਖੁਦ ਨੂੰ ਪਿਛੜਿਆ ਮਹਿਸੂਸ ਕਰ ਰਹੀ ਸੀ।