ਬਠਿੰਡਾ : ਪ੍ਰਤਾਪ ਨਗਰ ਵਿੱਚ ਬਾਰਵੀਂ ਜਮਾਤ ਵਿੱਚ ਪੜ੍ਹਦੀ ਨੌਜਵਾਨ ਵਿਦਿਆਰਥਣ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਲੜਕੀ ਦੀ ਉਮਰ 18 ਸਾਲ ਹੈ। ਪੁਲਿਸ ਨੇ ਸਹਾਰਾ ਕਲੱਬ ਦੇ ਵਰਕਰਾਂ ਦੀ ਮਦਦ ਨਾਲ ਲਾਸ਼ ਨੂੰ ਉਤਾਰ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਕਤ ਲੜਕੀ ਸ਼ੁੱਕਰਵਾਰ ਨੂੰ ਘਰ ਵਿੱਚ ਹੀ ਮੌਜੂਦ ਸੀ। ਇਸੇ ਦੌਰਾਨ ਉਸਨੇ ਘਰ ਵਿੱਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲਗ ਸਕਿਆ।