ਬਠਿੰਡਾ : ਡੀਸੀ ਬੀ. ਸ਼੍ਰੀਨਿਵਾਸਨ ਨੇ ਝੋਨੇ ਦੀ ਪਰਾਲੀ ਸਾੜਣ ਦੇ ਰੁਝਾਨ ਨੂੰ ਖਤਮ ਕਰਨ ਦੀ ਅਪੀਲ ਕੀਤੀ ਹੈ ਕਿਉਂ ਜੋ ਇਸ ਨਾਲ ਪਹਿਲਾਂ ਹੀ ਵੱਖ-ਵੱਖ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਦੀ ਸਿਹਤ 'ਤੇ ਹੋਰ ਵੀ ਮਾੜਾ ਅਸਰ ਪਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਪਿੰਡ ਪੱਧਰ 'ਤੇ 294 ਨੋਡਲ ਅਫਸਰ ਅਤੇ 32 ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਦਿਓਰ ਦਾ ਕਤਲ ਕਰ ਲਾਸ਼ ਸੁੱਟੀ ਗੰਦੇ ਨਾਲੇ 'ਚ
ਉਨ੍ਹਾਂ ਦੱਸਿਆ ਕਿ ਦੱਸਿਆ ਕਿ ਇਹ ਨੋਡਲ ਅਤੇ ਕਲੱਸਟਰ ਅਫ਼ਸਰ 15 ਨਵੰਬਰ ਤੱਕ ਪਿੰਡਾਂ ਵਿਚ ਆਪਣੀ ਡਿਊਟੀ ਨਿਭਾਉਣਗੇ ਅਤੇ ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗ਼ਬਾਨੀ ਅਤੇ ਭੌਂ ਸੁਰੱਖਿਆ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਗਾਰਡੀਅਨਜ਼ ਆਫ ਗਵਰਨੈਂਸ ਨਾਲ ਪੂਰਾ ਤਾਲਮੇਲ ਕਰਕੇ ਪੰਜਾਬ ਵਿੱਚ ਪਰਾਲੀ ਸਾੜਣ ਦੇ ਗੈਰ-ਸਿਹਤਮੰਦ ਅਮਲ ਦੇ ਖਾਤਮੇ ਲਈ ਆਪਣੇ ਯਤਨ ਹੋਰ ਤੇਜ਼ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਕਿਸਾਨਾਂ ਦੇ ਹੱਕ ਵਿਚ ਉਲੀਕੇ ਪ੍ਰੋਗਰਾਮਾਂ ਦਾ ਆਪ' ਨੇ ਕੀਤਾ ਐਲਾਨ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਅਫਸਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਪਿੰਡਾਂ ਵਿੱਚ ਸਿਰਫ ਸੁਪਰ ਐਸ.ਐਮ.ਐਸ. ਸਿਸਟਮ ਵਾਲੀਆਂ ਕੰਬਾਇਨਾਂ ਨੂੰ ਚੱਲਣ ਦਿੱਤਾ ਜਾਵੇ ਇਹ ਅਫ਼ਸਰ ਜ਼ਮੀਨ ਠੇਕੇ ਉਤੇ ਦੇਣ ਵਾਲਿਆਂ ਦੀ ਸੂਚੀ ਤਿਆਰ ਕਰਨਗੇ ਅਤੇ ਹਰੇਕ ਜ਼ਮੀਨ ਮਾਲਕ ਨੂੰ ਫੋਨ 'ਤੇ ਸਾਵਧਾਨ ਕਰਨਗੇ ਕਿ ਜੇਕਰ ਉਸ ਨੇ ਪਰਾਲੀ ਨਾ ਸਾੜੇ ਜਾਣ ਨੂੰ ਯਕੀਨੀ ਬਣਾਉਣ ਲਈ ਕੋਈ ਕਦਮ ਨਾ ਚੁੱਕਿਆ ਤਾਂ ਉਸ ਦੇ ਮਾਲ ਰਿਕਾਰਡ ਵਿਚ ਲਾਲ ਅੱਖਰਾਂ (ਰੈੱਡ ਐਂਟਰੀ) ਨਾਲ ਇੰਦਰਾਜ ਕੀਤਾ ਜਾਵੇਗਾ ਇਹ ਅਫ਼ਸਰ ਉਹਨਾਂ ਕਿਸਾਨਾਂ ਦੀ ਵੀ ਸ਼ਨਾਖਤ ਕਰਨਗੇ ਜਿਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀ ਸੰਭਾਵਨਾ ਹੈ ਅਤੇ ਇਨਾਂ ਕੋਲ ਸਿੱਧੀ ਪਹੁੰਚ ਕਰਕੇ ਸਮਝਾਉਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਅਫਸਰ ਪਰਾਲੀ ਸਾੜਣ ਵਾਲੇ ਕਿਸਾਨਾਂ ਦਾ ਪਤਾ ਲਾਉਣਗੇ ਅਤੇ ਪਿੰਡ ਦੇ ਮਾਲ ਪਟਵਾਰੀ ਨੂੰ ਮਾਲ ਵਿਭਾਗ ਵੱਲੋਂ ਵੱਖਰੇ ਤੌਰ 'ਤੇ ਜਾਰੀ ਹਦਾਇਤਾਂ ਮੁਤਾਬਕ ਮਾਲ ਰਿਕਾਰਡ ਵਿੱਚ ਲੋੜੀਂਦੀ ਐਂਟਰੀ ਕਰਨ ਲਈ ਕਹਿਣਗੇ ਇਹ ਨੋਡਲ ਅਧਿਕਾਰੀ ਪਰਾਲੀ ਦੇ ਨਿਪਟਾਰੇ ਦੀਆਂ ਮਸ਼ੀਨਾਂ ਦੇ ਪ੍ਰਦਰਸ਼ਨ ਰਾਹੀਂ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰਨਗੇ।