Saturday, November 23, 2024
 

ਪੰਜਾਬ

5 ਅਕਤੂਬਰ ਤੋਂ ਸਾਂਝ ਕੇਂਦਰਾਂ ਦੀਆਂ 14 ਸੇਵਾਵਾਂ ਸੇਵਾ ਕੇਂਦਰਾਂ ‘ਚ ਮਿਲਣਗੀਆਂ

October 04, 2020 07:22 AM
ਨਵਾਂਸ਼ਹਿਰ : ਸਰਕਾਰ ਵੱਲੋਂ ਸਾਂਝ ਕੇਂਦਰਾਂ ਦੀਆਂ ਪੰਜ ਮਹੱਤਵਪੂਰਨ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਅਟੈਚ ਕਰਨ ਤੋਂ ਬਾਅਦ ਹੁਣ 14 ਹੋਰ ਸੇਵਾਵਾਂ ਨੂੰ ਵੀ ਸੇਵਾ ਕੇਂਦਰਾਂ ਨਾਲ ਆਨਲਾਈਨ ਜੋੜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਹ 14 ਸੇਵਾਵਾਂ 5 ਅਕਤੂਬਰ ਤੋਂ ਸੇਵਾ ਕੇਂਦਰਾਂ ਵਿਚ ਮਿਲਣੀਆਂ ਸ਼ੁਰੂ ਹੋ ਜਾਣਗੀਆਂ। 
 
 
ਉਨਾਂ ਦੱਸਿਆ ਕਿ ਇਨਾਂ ਸੇਵਾਵਾਂ ਵਿਚ ਸ਼ਿਕਾਇਤ ਦੀ ਜਾਣਕਾਰੀ, ਸ਼ਿਕਾਇਤ ’ਤੇ ਕੀਤੀ ਗਈ ਕਾਰਵਾਈ ਦੀ ਜਾਣਕਾਰੀ, ਐਫ. ਆਈ. ਆਰ ਜਾਂ ਡੀ. ਡੀ. ਆਰ ਦੀ ਕਾਪੀ, ਸੜਕ ਦੁਰਘਟਨਾ ਦੇ ਮਾਮਲਿਆਂ ਵਿਚ ਅਨਟਰੇਸਡ ਰਿਪੋਰਟ ਦੀ ਕਾਪੀ, ਵਾਹਨ ਚੋਰੀ ਦੇ ਮਾਮਲੇ ਵਿਚ ਅਨਟਰੇਸਡ ਰਿਪੋਰਟ ਦੀ ਕਾਪੀ, ਚੋਰੀ ਦੇ ਮਾਮਲਿਆਂ ਵਿਚ ਅਨਟਰੇਸਡ ਰਿਪੋਰਟ ਦੀ ਕਾਪੀ, ਲਾਊਡ ਸਪੀਕਰ ਦੀ ਐਨ. ਓ. ਸੀ, ਮੇਲਿਆਂ-ਪ੍ਰਦਰਸ਼ਨੀਆਂ-ਖੇਡ ਸਮਾਗਮਾਂ ਲਈ ਐਨ. ਓ. ਸੀ, ਵਾਹਨਾਂ ਲਈ ਐਨ. ਓ. ਸੀ, ਵੀਜ਼ੇ ਲਈ ਪੁਲਿਸ ਕਲੀਅਰੈਂਸ, ਕਰੈਕਟਰ ਵੈਰੀਫਿਕੇਸ਼ਨ, ਕਿਰਾਏਦਾਰ ਦੀ ਵੈਰੀਫਿਕੇਸ਼ਨ, ਕਰਮਚਾਰੀ ਦੀ ਵੈਰੀਫਿਕੇਸ਼ਨ ਅਤੇ ਘਰੇਲੂ ਸਹਾਇਕ ਜਾਂ ਨੌਕਰਦੀ ਵੈਰੀਫਿਕੇਸ਼ਨ ਸੇਵਾਵਾਂ ਸ਼ਾਮਿਲ ਹਨ।
 
 
ਉਨਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਇਹ ਸੁਵਿਧਾਵਾਂ ਮਿਲਣ ਨਾਲ ਲੋਕਾਂ ਨੂੰ ਐਫ. ਆਈ. ਆਰ. ਸਮੇਤ ਪੁਲਿਸ ਸਬੰਧੀ ਜਾਣਕਾਰੀ ਲਈ ਥਾਣਿਆਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਉਨਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਕੰਮ ਜਿਥੇ ਬਹੁਤ ਜਲਦ ਹੋ ਜਾਵੇਗਾ, ਉਥੇ ਪੁਲਿਸ ਵੈਰੀਫਿਕੇਸ਼ਨ ਜਾਂ ਰਜਿਸਟ੍ਰੇਸ਼ਨ ਦੇ ਨਾਂਅ ’ਤੇ ਹੋਣ ਵਾਲੀ ਖੱਜਲ-ਖੁਆਰੀ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।
 

Have something to say? Post your comment

Subscribe