Friday, November 22, 2024
 

ਚੰਡੀਗੜ੍ਹ / ਮੋਹਾਲੀ

ਪੰਜਾਬ ਭਰ 'ਚ ਕਿਸਾਨਾਂ ਦੇ ਹੱਕ ਵਿਚ ਉਲੀਕੇ ਪ੍ਰੋਗਰਾਮਾਂ ਦਾ 'ਆਪ' ਨੇ ਕੀਤਾ ਐਲਾਨ

October 04, 2020 07:26 AM

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਸਮੂਹ ਕਿਸਾਨ ਜੱਥੇਬੰਦੀਆਂ ਵੱਲੋਂ ਤਾਨਾਸ਼ਾਹ ਸਰਕਾਰਾਂ ਖ਼ਿਲਾਫ਼ ਲੜੀ ਜਾ ਰਹੀ ਲੜਾਈ ਵਿਚ ਜਿੱਤ ਹਾਸਲ ਕਰਵਾਉਣ ਲਈ 'ਆਪ' ਦਾ ਆਉਣ ਵਾਲੇ ਸਮੇਂ ਵਿਚ ਪੰਜਾਬ ਭਰ 'ਚ ਉਲੀਕੇ ਪ੍ਰੋਗਰਾਮਾਂ ਦਾ ਐਲਾਨ ਕਰ ਦਿੱਤਾ ਹੈ।

ਆਮ ਆਦਮੀ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਹਰ ਲੜਾਈ ਲੜਨ ਲਈ ਤਿਆਰ : ਬਰਸਟ

ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸਮੂਹ ਵਲੰਟੀਅਰਾਂ ਅਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵਿਸ਼ਾਲ ਰੈਲੀਆਂ ਦਾ ਆਯੋਜਨ ਕਰਨ ਜਾ ਰਹੀ ਹੈ। ਉਥੇ ਹੀ ਪੰਜਾਬ ਭਰ ਦੇ ਪਿੰਡਾਂ ਦੀ ਗ੍ਰਾਮ ਸਭਾ ਵਿਚ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਅਤੇ ਦੇਸ਼ ਦੇ ਅੰਨਦਾਤਾ ਨੂੰ ਬਚਾਉਣ ਲਈ ਸਰਬਸੰਮਤੀ ਨਾਲ ਮਤੇ ਪਾਸ ਕੀਤਾ ਜਾਣਗੇ।

ਇਹ ਵੀ ਪੜ੍ਹੋ : ਪ੍ਰਮਾਣੂ ਮਿਜ਼ਾਈਲ 'ਸ਼ੌਰਿਆ' ਦਾ ਸਫਲ ਪ੍ਰੀਖਣ

ਹਰਚੰਦ ਸਿੰਘ ਬਰਸਟ ਨੇ ਪਾਰਟੀ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਹੱਕਾਂ ਵਿਚ ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਅਕਤੂਬਰ ਨੂੰ ਤਰਨਤਾਰਨ, 6 ਅਕਤੂਬਰ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਜਲੀ, 9 ਅਕਤੂਬਰ ਨੂੰ ਹੁਸ਼ਿਆਰਪੁਰ ਦੇ ਪਿੰਡ ਝਿੰਗੜਾ ਕਲਾਂ, 10 ਅਕਤੂਬਰ ਨੂੰ ਦੋਆਬਾ ਦੇ ਪਿੰਡਾਂ ਵਿਚ ਅਤੇ 11 ਅਕਤੂਬਰ ਨੂੰ ਜ਼ਿਲ੍ਹਾ ਮੁਕਤਸਰ ਵਿਖੇ ਵਿਸ਼ਾਲ ਰੈਲੀਆਂ ਕਰਨ ਉਪਰੰਤ

ਇਹ ਵੀ ਪੜ੍ਹੋ : ਰਿਲਾਇੰਸ ਰਿਟੇਲ 'ਚ ਇਕ ਅਰਬ ਡਾਲਰ ਦਾ ਨਿਵੇਸ਼ ਕਰੇਗੀ ਜੀਆਈਸੀ ਅਤੇ ਟੀਪੀਜੀ

ਪਿੰਡਾਂ ਦੀਆਂ ਗ੍ਰਾਮ ਸਭਾਵਾਂ ਵਿਚ ਪੰਚਾਂ-ਸਰਪੰਚਾਂ ਅਤੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਕਿਸਾਨ ਵਿਰੋਧੀ ਤਿੰਨੋਂ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਜਾਣਗੇ।

ਇਹ ਵੀ ਪੜ੍ਹੋ :  ਦਿਓਰ ਦਾ ਕਤਲ ਕਰ ਲਾਸ਼ ਸੁੱਟੀ ਗੰਦੇ ਨਾਲੇ 'ਚ

ਸੂਬਾ ਜਨਰਲ ਸਕੱਤਰ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਹਰ ਲੜਾਈ ਲੜਨ ਲਈ ਤਿਆਰ ਹੈ ਅਤੇ ਜਦੋਂ ਤੱਕ ਖੇਤੀ ਵਿਰੋਧੀ ਬਿਲ ਵਾਪਸ ਨਹੀਂ ਹੁੰਦਾ ਉਦੋਂ ਤੱਕ ਕਿਸਾਨਾਂ ਦੇ ਹਰ ਸੰਘਰਸ਼ ਦਾ 'ਆਪ' ਡਟ ਕੇ ਸਮਰਥਨ ਕਰਦੀ ਰਹੇਗੀ।

 ਇਹ ਵੀ ਪੜ੍ਹੋ : Hathras Case: ਮਾਪਿਆਂ ਦਾ ਹੈਰਾਨ ਕਰਨ ਵਾਲਾ ਦਾਅਵਾ- ਜਿਸ ਨੂੰ ਸਾੜਿਆ ਗਿਆ ਉਹ ਸਾਡੀ ਧੀ ਨਹੀਂ ਸੀ

 

Have something to say? Post your comment

Subscribe