Friday, November 22, 2024
 

ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਪਾਵਨ ਸਰੂਪਾਂ ਦੀ ਮੁਕੰਮਲ ਜਾਂਚ ਰਿਪੋਰਟ ਜਨਤਕ

October 06, 2020 06:37 AM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪਰੋਟ ਜਨਤਕ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਜਾਂਚ ਰਿਪੋਰਟ ਜਾਰੀ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਗਏ ਜਾਂਚ ਕਮਿਸ਼ਨ ਦੀ ਇਹ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਹਰ ਇਕ ਵਿਅਕਤੀ ਲਈ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਜਿਨ੍ਹਾਂ ਮੁਲਾਜ਼ਮਾਂ ਨੂੰ ਦੋਸ਼ੀ ਪਾਇਆ ਗਿਆ ਸੀ, ਉਨ੍ਹਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਹਾਥਰਸ ਕਾਂਡ ‘ਤੇ 'ਆਪ' ਨੇ ਘੇਰੀ ਭਾਜਪਾ, CBI ਜਾਂਚ ਦੀ ਮੰਗ

ਜਾਂਚ ਰਿਪੋਰਟ ਦਾ ਉਹ ਸੰਖੇਪ ਵੇਰਵਾ ਪਹਿਲਾਂ ਹੀ ਜਨਤਕ ਕੀਤਾ ਜਾ ਚੁੱਕਾ ਹੈ ਅਤੇ ਹੁਣ ਸਮੁੱਚੀ ਜਾਂਚ ਰਿਪੋਰਟ ਵੀ ਵੈੱਬਸਾਈਟ ’ਤੇ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਸਥਾਰਤ ਜਾਂਚ ਰਿਪੋਰਟ ਕਰੀਬ ਇਕ ਹਜ਼ਾਰ ਪੰਨਿਆਂ ਦੀ ਹੈ, ਜਿਸ ਨੂੰ ਸਕੈਨ ਕਰਕੇ ਵੈੱਬਸਾਈਟ ’ਤੇ ਪਾਇਆ ਜਾਵੇਗਾ। ਇਹ ਰਿਪਰੋਟ ਭਲਕ ਤੱਕ ਸੰਗਤਾਂ ਲਈ ਉਪਲੱਬਧ ਹੋ ਜਾਵੇਗੀ। ਭਾਈ ਲੌਂਗੋਵਾਲ ਅਨੁਸਾਰ ਰਿਪੋਰਟ ਦੇ ਪਹਿਲੇ ਭਾਗ ਵਿਚ ਲਗਭਗ 680 ਪੰਨਿਆਂ ਤੱਕ ਵੱਖ-ਵੱਖ ਲੋਕਾਂ ਦੇ ਬਿਆਨ ਅਤੇ ਹੋਰ ਦਸਤਾਵੇਜ਼ ਹਨ, ਜਦਕਿ ਅੰਤਲੇ ਭਾਗ ਵਿਚ ਜਾਂਚ ਕਮਿਸ਼ਨ ਵੱਲੋਂ ਰਿਪੋਰਟ ਦਿੱਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।

 

 

 

 

 

Have something to say? Post your comment

 
 
 
 
 
Subscribe