Friday, November 22, 2024
 

ਖੇਡਾਂ

ਮਾੜੀ ਖ਼ਬਰ : ਸੜਕ ਹਾਦਸੇ 'ਚ ਸਲਾਮੀ ਬੱਲੇਬਾਜ਼ ਦੀ ਮੌਤ

October 06, 2020 11:42 AM

ਅਫਗਾਨਿਸਤਾਨ: ਅਫਗਾਨਿਸਤਾਨ ਦੇ ਸਲਾਮੀ ਬੱਲੇਬਾਜ਼ ਨਜੀਬ ਤਾਰਕਾਈ ਦਾ ਦਿਹਾਂਤ ਹੋ ਗਿਆ ਹੈ। 29 ਸਾਲਾ ਅਫਗਾਨ ਬੱਲੇਬਾਜ਼ ਨਜੀਬ ਸ਼ੁੱਕਰਵਾਰ (2 ਅਕਤੂਬਰ) ਨੂੰ ਇੱਕ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਉਹ ਹਾਦਸੇ ਵਿੱਚ ਜ਼ਖਮੀ ਹੋਣ ਤੋਂ ਬਾਅਦ ਕੋਮਾ ਵਿੱਚ ਚਲਾ ਗਿਆ ਸੀ।

ਉਸਦੇ ਸਿਰ 'ਚ ਡੂੰਘੀ ਸੱਟ ਲੱਗੀ ਸੀ। ਸ਼ੁੱਕਰਵਾਰ ਨੂੰ, ਨਜੀਬ ਪੂਰਬੀ ਨੰਨਗਾਰਹਰ ਵਿੱਚ ਕਰਿਆਨੇ ਦੀ ਦੁਕਾਨ ਤੋਂ ਨਿਕਲ ਕੇ ਸੜਕ ਪਾਰ ਕਰ ਰਿਹਾ ਸੀ, ਜਦੋਂ ਉਥੋਂ ਲੰਘ ਰਹੀ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਮਗਰੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਸਲਾਮੀ ਬੱਲੇਬਾਜ਼ ਨਜੀਬ ਨੇ ਅਫਗਾਨਿਸਤਾਨ ਲਈ ਇੱਕ ਵਨ-ਡੇ ਅਤੇ 12 ਟੀ -20 ਕੌਮਾਂਤਰੀ ਮੈਚ ਖੇਡੇ ਹਨ। ਪਹਿਲੀ ਸ਼੍ਰੇਣੀ ਕ੍ਰਿਕਟ ਵਿੱਚ ਉਸ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਸ ਨੇ 24 ਮੈਚਾਂ ਵਿੱਚ 2030 ਦੌੜਾਂ ਬਣਾਈਆਂ ਹਨ, ਜਿਨ੍ਹਾਂ ਵਿੱਚ ਛੇ ਸੈਂਕੜੇ ਅਤੇ 10 ਅਰਧ ਸੈਂਕੜੇ ਸ਼ਾਮਿਲ ਹਨ। 
  ਉਸ ਦੀ ਔਸਤ 47 ਤੋਂ ਉੱਪਰ ਸੀ। ਇਸ ਘਟਨਾ 'ਤੇ ਦੁਖ ਜ਼ਾਹਿਰ ਕਰਦੇ ਹੋਏ, ਅਫਗਾਨਿਸਤਾਨ ਕ੍ਰਿਕਟ ਬੋਰਡ ਨੇ ਸੋਸ਼ਲ ਮੀਡੀਆ' ਤੇ ਲਿਖਿਆ, "ਏਸੀਬੀ ਅਤੇ ਕ੍ਰਿਕਟ ਨੂੰ ਪਿਆਰ ਕਰਨ ਵਾਲੇ ਦੇਸ਼ ਅਫਗਾਨਿਸਤਾਨ ਨੇ ਆਪਣਾ ਸਲਾਮੀ ਬੱਲੇਬਾਜ਼ ਅਤੇ ਬਹੁਤ ਚੰਗੇ ਆਦਮੀ ਨਜੀਬ ਤਰਕਾਈ (29) ਨੂੰ ਗੁਆ ਦਿੱਤਾ ਹੈ। ਇੱਕ ਦਰਦਨਾਕ ਟ੍ਰੈਫਿਕ ਹਾਦਸੇ 'ਚ ਉਸ ਦੀ ਮੌਤ ਹੋ ਗਈ। ਅਸੀਂ ਸਾਰੇ ਹੈਰਾਨ ਹਾਂ! ਅੱਲਾ ਉਸ 'ਤੇ ਆਪਣੀ ਮਿਹਰ ਬਖਸ਼ੇ।"

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe