Friday, November 22, 2024
 

ਚੰਡੀਗੜ੍ਹ / ਮੋਹਾਲੀ

ਤਿੰਨ ਸਾਲਾਂ ਤੋਂ ਪਰਾਲੀ ਨਾ ਸਾੜ ਕੇ ਮਿਸਾਲ ਬਣੀ ਪਿੰਡ ਬਰਸਲਪੁਰ ਦੀ ਪੰਚਾਇਤ

October 07, 2020 08:34 PM
ਮੁਹਾਲੀ : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਝੋਨੇ ਦੀ ਪਰਾਲੀ ਅਤੇ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਕੇ ਵਾਤਾਵਰਨ ਨੂੰ ਪ੍ਰਦੂਸ਼ਤਿ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਐਸ.ਏ.ਐਸ ਨਗਰ ਦੇ ਸਹਿਯੋਗ ਨਾਲ ਬਲਾਕ ਮਾਜਰੀ ਦੇ ਪਿੰਡ ਬਰਸਲਪੁਰ ਦੀ ਪੰਚਾਇਤ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂਹੰਦ ਨੂੰ ਅੱਗ ਨਹੀਂ ਲਗਾਈ ਗਈ।

ਮਸ਼ੀਨਰੀ ਕਿਰਾਏ ਤੇ ਲੈ ਕੇ ਫਸਲਾਂ ਦੀ ਰਹਿੰਦ-ਖੂੰਹਦ ਦਾ ਕਰ ਰਹੇ ਪ੍ਰਬੰਧ

ਪਿੰਡ ਦੇ ਸਰਪੰਚ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਸ਼ੀਨਰੀ ਕਿਰਾਏ ਤੇ ਲੈ ਕੇ ਝੋਨੇ ਦੀ ਪਰਾਲੀ ਅਤੇ ਰਹਿੰਦ ਖੂਹੰਦ ਦਾ ਯੋਗ ਪ੍ਰਬੰਧਨ ਕੀਤਾ ਜਾ ਰਿਹਾ ਹੈ। ਪਿੰਡ ਬਰਸਲਪੁਰ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਉਹ ਆਧੁਨਿਕ ਖੇਤੀ ਸੰਦਾਂ ਨਾਲ ਲਗਭਗ 180 ਏਕੜ ਜ਼ਮੀਨ ਵਿੱਚ ਖੇਤੀ ਕਰਦੇ ਹਨ ਜਿਸ ਵਿੱਚ ਮੱਕੀ ਅਤੇ ਝੋਨੇ ਦੀ ਮੁੱਖ ਫਸਲ ਵੱਜੋਂ ਬਿਜਾਈ ਕੀਤੀ ਜਾਂਦੀ ਹੈ। ਫਸਲੀ ਵਿਭਿੰਨਤਾ ਅਪਣਾਉਂਦੇ ਹੋਏ 50 ਏਕੜ ਰਕਬੇ ਵਿੱਚ ਮੱਕੀ ਦੀ ਕਾਸ਼ਤ ਕੀਤੀ ਗਈ । ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕੀਤੀ ਗਈ ਸੀ। ਪਿੰਡ ਦੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਉਨ੍ਹਾਂ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਉਹ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਣਗੇ ਅਤੇ ਹੋਰਨਾਂ ਪੰਚਾਇਤਾਂ ਨੂੰ ਵੀ ਪ੍ਰੇਰਿਤ ਕਰਨ ਦਾ ਫੈਸਲਾ ਕੀਤਾ।ਪਿਛਲੇ ਸਾਲ ਕਣਕ ਦੀ ਬਿਜਾਈ ਝੋਨੇ ਦੇ ਖੜੇ ਕਰਚਿਆਂ ਵਿੱਚ ਹੈਪੀਸੀਡਰ ਮਸ਼ੀਨ ਨਾਲ ਕੀਤੀ ਗਈ
 
 
ਜਿਸ ਨਾਲ ਪ੍ਰਤੀ ਏਕੜ ਔਸਤਨ ਝਾੜ ਵਿੱਚ ਲਗਭਗ ਇਕ ਤੋਂ ਡੇਢ ਕੁਇੰਟਲ ਪ੍ਰਤੀ ਏਕੜ ਦਾ ਵਾਧਾ ਹੋਇਆ ਅਤੇ ਨਾਲ ਹੀ ਖੇਤੀ ਨਾਲ ਸੰਬੰਧਤ ਖਰਚਿਆਂ ਵਿੱਚ ਵੀ ਕਮੀ ਆਈ। ਸਰਪੰਚ ਨੇ ਦੱਸਿਆ ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਅਪਣੇ ਘਰੇਲੂ ਇਸਤੇਮਾਲ ਲਈ ਜੈਵਿਕ ਸਬਜ਼ੀਆਂ ਦੀ ਵੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਹੋਰਨਾਂ ਨੂੰ ਵੀ ਘੱਟੋਂ ਘੱਟ ਅਪਣੇ ਘਰੇਲੂ ਇਸਤੇਮਾਲ ਲਈ ਜੈਵਿਕ ਸਬਜੀਆਂ ਲਗਾਉਣ ਦੀ ਸਲਾਹ ਦਿੱਤੀ ਜਾਂਦੀ ਹੈ।
 

Have something to say? Post your comment

Subscribe