ਤਰਨਤਾਰਨ : ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਦੀ ਤਹਿਸੀਲ ਖਡੂਰ ਸਾਹਿਬ ਤਾਇਨਾਤ ਸੀਨੀਅਰ ਸਹਾਇਕ ਰਾਕੇਸ਼ ਕੁਮਾਰ ਅਤੇ ਐਸਡੀਐਮ ਦਫ਼ਤਰ ਖਡੂਰ ਸਾਹਿਬ ਦੀ ਜੂਨੀਅਰ ਸਹਾਇਕ ਕੁਲਵਿੰਦਰਜੀਤ ਕੌਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਹਾਂ ਮੁਲਜ਼ਮਾ ਨੂੰ ਪਿੰਡ ਸਰਹਾਲੀ ਕਲਾਂ (ਤਰਨ ਤਾਰਨ) ਦੇ ਦਿਆ ਸਿੰਘ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਕਰਮਚਾਰੀਆਂ ਨੇ ਐਸਡੀਐਮ ਵਲੋਂ ਉਸਦੀ ਜ਼ਮੀਨ ਸੰਬਧੀ ਕੀਤੇ ਫੈਸਲੇ ਦੀ ਨਕਲ ਦੇਣ ਬਦਲੇ 1 ਲੱਖ ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਪਹਿਲੀ ਕਿਸ਼ਤ ਵਜੋਂ ਉਹ 20 ਹਜ਼ਾਰ ਰੁਪਏ ਪਹਿਲਾਂ ਹੀ ਦੇ ਚੁੱਕਾ ਹੈ। ਉਸ ਵੱਲੋਂ ਦਿੱਤੀ ਜਾਣਕਾਰੀ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋਵਾਂ ਨੂੰ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਦੂਜੀ ਕਿਸ਼ਤ ਵਜੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਉਕਤ ਦੋਵਾਂ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।