Friday, November 22, 2024
 

ਪੰਜਾਬ

ਪੰਜਾਬ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 3700 ਤੋਂ ਪਾਰ, ਅੱਜ 33 ਮੌਤਾਂ 'ਤੇ 852 ਨਵੇਂ ਕੇਸ

October 07, 2020 10:13 PM
ਚੰਡੀਗੜ੍ਹ :  ਪੰਜਾਬ ਦੇ ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਹੁਣ ਤੱਕ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3700 ਤੋਂ ਪਾਰ ਹੋ ਗਈ ਹੈ। ਅੱਜ ਵੀ ਕੋਰੋਨਾ ਕਾਰਨ 33 ਮੌਤਾਂ ਹੋਈਆਂ ਹਨ ਜਦਕਿ 852 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 1ਲੱਖ 20 ਹਜ਼ਾਰ ਤੋਂ ਪਾਰ ਹੋ ਗਿਆ ਹੈ। ਸੂਬੇ ਦੇ ਸਿਹਤ ਵਿਭਾਗ ਅਨੁਸਾਰ ਹੁਣ ਤੱਕ 20 ਲੱਖ 25 ਹਜ਼ਾਰ 935 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। ਜਿਹਨਾਂ ਵਿੱਚੋਂ 1 ਲੱਖ 20 ਹਜ਼ਾਰ 860 ਕੇਸ ਪਾਜ਼ੇਟਿਵ ਪਾਏ ਗਏ ਹਨ। ਇੱਕ ਲੱਖ 5 ਹਜ਼ਾਰ 585 ਮਰੀਜ਼ ਕੋਰੋਨਾ ਖਿਲਾਫ ਜੰਗ ਜਿੱਤ ਕੇ ਘਰਾਂ ਨੂੰ ਚਲੇ ਗਏ ਹਨ। 11 ਹਜ਼ਾਰ 563 ਕੇਸ ਐਕਟਿਵ ਹਨ ਜਿਹੜੇ ਕਿ ਸੂਬੇ ਦੇ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। 253 ਮਰੀਜ਼ ਆਕਸੀਜਨ ਸਹਾਰੇ ਹਨ 'ਤੇ 42 ਵੈਂਟੀਲੇਟਰ 'ਤੇ ਹਨ। ਪੂਰੇ ਪੰਜਾਬ 'ਚੋਂ ਹੁਣ ਤੱਕ 3712 ਮਰੀਜ਼ ਦਮ ਤੋੜ ਗਏ ਹਨ। 
 
 
ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਅੱਜ ਪੰਜਾਬ 'ਚੋਂ ਆਕਸੀਜਨ ਸਪੋਰਟ 'ਤੇ ਰਿਪੋਰਟ ਨਿੱਲ ਆਈ ਹੈ ਜਦਕਿ ਜਲੰਧਰ 'ਤੋਂ 4 'ਤੇ ਕਪੂਰਥਲਾ ਤੋਂ 1 ਮਰੀਜ਼ ਆਈਸੀਯੂ ਭੇਜੇ ਗਏ ਹਨ। ਫਰੀਦਕੋਟ 5, ਲੁਧਿਆਣਾ 3, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ ਤੋਂ 1-1 ਮਰੀਜ਼ ਵੈਂਟੀਲੇਟਰ 'ਤੇ ਪਾਏ ਗਏ ਹਨ। ਪੂਰੇ ਪੰਜਾਬ ਵਿੱਚੋਂ 29 ਹਜ਼ਾਰ 216 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ।
 

Have something to say? Post your comment

Subscribe