ਅੰਮ੍ਰਿਤਸਰ : ਅੰਮ੍ਰਿਤਸਰ ਦੇ ਅਧੀਨ ਆਉਂਦੇ ਪਿੰਡ ਕੰਧੋਵਾਲ 'ਚ ਵਿਆਹ ਦੌਰਾਨ ਗੈਂਗਸਟਰ ਰਾਣਾ ਕੰਧੋਵਾਲ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਇਸ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫਾਇਰਿੰਗ ਰਾਣਾ ਨਾਂ ਦੇ ਗੈਂਗਸਟਰ ਦੇ ਵਿਆਹ ਦੀ ਖ਼ੁਸ਼ੀ ਨੂੰ ਲੈ ਕੇ ਕੀਤੀ ਗਈ ਹੈ।ਵੀਡੀਓ ਵਾਇਰਲ ਹੋਣ ਉਪਰੰਤ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਮੁਤਾਬਕ ਉਕਤ ਗੈਂਗਸਟਰ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਇਸ ਨੂੰ ਫੜਨ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਕੰਧੋਵਾਲ ਪਿੰਡ ਦਾ ਰਹਿਣ ਵਾਲਾ ਹੈ। ਉਸ ਦੇ ਵਿਆਹ ਸਮਾਰੋਹ ਦੌਰਾਨ ਹੀ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਹਨ। ਰਾਣਾ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਉਹ ਜ਼ਮਾਨਤ 'ਤੇ ਬਾਹਰ ਖੁੱਲ੍ਹੇਆਮ ਘੁੰਮ ਰਿਹਾ ਹੈ ਪਰ ਸਿਆਸੀ ਦਬਾਅ ਦੇ ਚਲਦਿਆਂ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਜਦੋਂ ਰਾਣਾ ਦੇ ਵਿਆਹ ਮੌਕੇ ਗੈਂਗਸਟਰ ਵੱਲੋਂ ਫਾਇਰਿੰਗ ਕੀਤੀ ਤਾਂ ਪੁਲਸ ਹਰਕਤ 'ਚ ਆਈ ਅਤੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੁੰਦੀ ਵੇਖ ਕੇ ਇਸ 'ਤੇ ਅਪਰਾਧਕ ਆਰਮਸ ਐਕਟ ਦੇ ਤਹਿਤ ਮਾਮਲੇ ਦਰਜ ਕਰ ਦਿੱਤੇ ਗਏ।
ਡੀ. ਐੱਸ. ਪੀ. ਵਿਪਨ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਥੇ ਦੱਸ ਦੇਈਏ ਕਿ ਜੇਕਰ ਸਮਾਂ ਰਹਿੰਦੇ ਹੀ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਇਨ੍ਹਾਂ ਨੂੰ ਫੜ ਲਿਆ ਜਾਂਦਾ ਤਾਂ ਘਟਨਾ ਨੂੰ ਅੰਜਾਮ ਨਹੀਂ ਦੇ ਪਾਂਦੇ।