ਨਵੀਂ ਦਿੱਲੀ: ਲੋਕ ਜਨਸ਼ਤੀ ਪਾਰਟੀ ਦੇ ਸਰਪ੍ਰਸਤ ਤੇ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ (74) ਦਾ ਦਿੱਲੀ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਪਿਛਲੇ ਪੰਜ ਦਹਾਕਿਆਂ ਤੋਂ ਦੇਸ਼ ਦੀ ਸਿਆਸਤ 'ਚ ਸਰਗਰਮ ਸਨ ਤੇ ਦੇਸ਼ ਦੇ ਸਿਰਕੱਢ ਦਲਿਤ ਆਗੂ ਸਨ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ
ਪਾਰਟੀ ਦੇ ਪ੍ਰਧਾਨ ਚਿਰਾਗ਼ ਪਾਸਵਾਨ ਨੇ ਟਵੀਟ ਕਰਦਿਆਂ ਲਿਖਿਆ, 'ਪਿਛਲੇ ਕਈ ਦਿਨਾਂ ਤੋਂ ਮੇਰੇ ਪਾਪਾ ਦਾ ਇਲਾਜ ਚੱਲ ਰਿਹਾ ਸੀ। ਸ਼ਨਿਚਰਵਾਰ ਨੂੰ ਉਨ੍ਹਾਂ ਦੇ ਦਿਲ ਦਾ ਆਪ੍ਰਰੇਸ਼ਨ ਵੀ ਕੀਤਾ ਗਿਆ ਸੀ। ਪਰ ਉਹ ਸਾਨੂੰ ਛੱਡ ਕੇ ਚਲੇ ਗਏ। ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਜੋ ਸਾਡੇ ਸੰਘਰਸ਼ ਦੇ ਦਿਨਾਂ 'ਚ ਸਾਡੇ ਨਾਲ ਰਹੇ। ਮਿਸ ਯੂ ਪਾਪਾ'।