ਨਵੀਂ ਦਿੱਲੀ : ਫਿਲਮ ਅਦਾਕਾਰਾ ਰਿਆ ਚੱਕਰਵਰਤੀ ਨੂੰ ਹਾਲ ਹੀ ਵਿੱਚ ਮੁੰਬਈ ਅਦਾਤਲ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਲੇ 'ਚ ਡਰੱਗਜ਼ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤਕ ਜੇਲ੍ਹ 'ਚ ਰਹੀ ਹੈ ਅਤੇ ਹੁਣ ਜ਼ਮਾਨਤ 'ਤੇ ਰਿਹਾਅ ਹੋਈ ਹੈ। ਰਿਹਾਅ ਹੋਣ ਤੋਂ ਬਾਅਦ ਉਹ ਮੁੰਬਈ ਦੇ ਸ਼ਾਂਤਾਕਰੂਜ ਪੁਲਿਸ ਸਟੇਸ਼ਨ 'ਚ ਸਪਾਟ ਗਈ ਹੈ। ਇਸ ਮੌਕੇ ਰਿਆ ਚੱਕਰਵਰਤੀ ਕਾਫ਼ੀ ਪਰੇਸ਼ਾਨ ਨਜ਼ਰ ਆ ਰਹੀ ਹੈ।
ਉਨ੍ਹਾਂ ਨੇ ਮਾਸਕ ਲਗਾ ਰੱਖਿਆ ਹੈ। ਇਸ ਤੋਂ ਇਲਾਵਾ ਉਸ ਨੇ ਸਫ਼ੈਦਵਾ ਰੰਗ ਦਾ ਕੁੜਤਾ ਅਤੇ ਨੀਲੀ ਜੀਂਨਸ ਪਹਿਨ ਰੱਖੀ ਹੈ। NCB ਦੇ ਡਿਪਟੀ ਡਾਇਰੈਕਟਰ ਅਸ਼ੋਕ ਮੁੱਥਾ ਜੈਨ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਫ਼ੈਸਲਾ ਕਰਨ ਤੋਂ ਪਹਿਲਾਂ ਐੱਨਸੀਬੀ ਹਾਈ ਕੋਰਟ ਦੇ ਫ਼ੈਸਲੇ ਦੀ ਜਾਂਚ ਕਰੇਗੀ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਰਿਆ ਨੂੰ ਐੱਨਸੀਬੀ ਦੀ ਦਿੱਲੀ ਇਕਾਈ ਵੱਲੋਂ ਦਰਜ ਦੂਜੀ ਐੱਫ਼ਆਈਆਰ 'ਚ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਇਕ ਵਿਅਕਤੀ ਨੂੰ ਇਕ ਹੀ ਅਪਰਾਧ ਲਈ ਭਾਰਤੀ ਸੰਵਿਧਾਨ ਦੀ ਧਾਰਾ 20 ਤਹਿਤ ਦੂਜੀ ਵਾਰ ਸਜ਼ਾ ਨਹੀਂ ਦਿੱਤੀ ਜਾ ਸਕਦੀ। ਇਸ ਦੌਰਾਨ ਹਾਈ ਕੋਰਟ ਨੇ ਰਿਆ ਦੇ ਭਰਾ ਸ਼ੌਵਿਕ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਰਿਹਾਅ ਹੋਣ ਤੋਂ ਬਾਅਦ ਉਹ ਮੁੰਬਈ ਦੇ ਸ਼ਾਂਤਾਕਰੂਜ ਪੁਲਿਸ ਸਟੇਸ਼ਨ 'ਚ ਸਪਾਟ ਗਈ ਹੈ। ਇਸ ਮੌਕੇ ਰਿਆ ਚੱਕਰਵਰਤੀ ਕਾਫ਼ੀ ਪਰੇਸ਼ਾਨ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਮਾਸਕ ਲਗਾ ਰੱਖਿਆ ਹੈ। ਇਸ ਤੋਂ ਇਲਾਵਾ ਉਸ ਨੇ ਸਫ਼ੈਦਵਾ ਰੰਗ ਦਾ ਕੁੜਤਾ ਅਤੇ ਨੀਲੀ ਜੀਂਨਸ ਪਹਿਨ ਰੱਖੀ ਹੈ।