Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਭਾਜਪਾ ਨੂੰ ਝਟਕਾ, ਸਾਬਕਾ ਵਿਧਾਇਕ ਬਿਸੰਬਰ ਦਾ ਲੜਕਾ 300 ਪਰਿਵਾਰਾਂ ਸਣੇ ਅਕਾਲੀ ਦਲ ‘ਚ ਸ਼ਾਮਿਲ

October 11, 2020 10:29 PM

ਚੰਡੀਗੜ੍ਹ : ਅਕਾਲੀ ਭਾਜਪਾ ਗੱਠਜੋੜ ਟੁੱਟਣ ਤੋਂ ਬਾਦ ਵਿਧਾਨ ਸਭਾ ਹਲਕਾ ਭੋਆ ਤੋਂ ਝਟਕਾ ਦਿੰਦੇ ਹੋਏ ਸਾਬਕਾ ਵਿਧਾਇਕ ਬਿਸੰਬਰ ਦਾਸ ਦਾ ਲੜਕਾ 300 ਪਰਿਵਾਰਾਂ ਨਾਲ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਿਆ। ਪਠਾਨਕੋਟ ਦੇ ਅਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਨੇ ਸਿਰੋਪਾਓ ਭੇਟ ਕਰਕੇ ਅਕਾਲੀ ਦਲ ਵਿੱਚ ਸ਼ਾਮਲ ਕੀਤਾ।

ਇਹ ਵੀ ਪੜ੍ਹੋ : ਨਡਾਲ ਨੇ ਜਿੱਤਿਆ 13ਵਾਂ ਫ੍ਰੈਂਚ ਓਪਨ ਖਿਤਾਬ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਅਤੇ ਸਰਪੰਚ ਸੁਭਾਸ਼ ਠਾਕੁਰ ਦੀ ਪ੍ਰਧਾਨਗੀ ਹੇਠ ਇੱਕ ਸਮਾਗਮ ਹੋਇਆ। ਭੋਆ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਸਵਰਗਵਾਸੀ ਬਿਸੰਬਰ ਦਾਸ ਦਾ ਬੇਟਾ ਹਰਦੀਪ ਕੁਮਾਰ ਜੋ ਕਿ ਮੌਜੂਦਾ ਸਮੇਂ ਵਿੱਚ ਜ਼ਿਲ੍ਹਾ ਐਸਸੀ ਮੋਰਚਾ ਭਾਜਪਾ ਦਾ ਉਪ ਪ੍ਰਧਾਨ ਵੀ ਸੀ। 

ਇਹ ਵੀ ਪੜ੍ਹੋ : ਚੰਡੀਗੜ੍ਹ ਵਿਚ ਸਾਬਕਾ ਵਿਦਿਆਰਥੀ ਨੇਤਾ ਦਾ ਕਤਲ

 ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਆਉਂਦੇ ਸਮੇਂ ਵਿੱਚ ਜ਼ਿਲ੍ਹਾ ਪਠਾਨਕੋਟ ਨਾਲ ਸਬੰਧਿਤ ਭਾਜਪਾ ਦੇ ਕਈ ਦਿੱਗਜ ਆਗੂ ਅਕਾਲੀ ਦਲ ਵਿੱਚ ਸ਼ਾਮਿਲ ਹੋਣਗੇ ਅਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਵਰਕਰ ਦਾ ਪੂਰਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ ਅਤੇ ਉਸ ਨੂੰ ਪਾਰਟੀ ਵਿੱਚ ਵੀ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਪਾਰਟੀ ਦਾ ਵਿਸਥਾਰ ਕੀਤਾ ਜਾਵੇਗਾ।
 
 
 ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਕਮਲ ਕੁਮਾਰ ਲੂਨਾ ਸੁਖਪਾਲ ਸਿੰਘ ਭਗਵਾਨਸਰ ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ ਗੁਰਪ੍ਰੀਤ ਸਿੰਘ ਗੁਰੂ ਮਨਜੀਤ ਸਿੰਘ ਝੇਲਾ ਦਾਰਾ ਸਿੰਘ ਨਰੋਟ ਜੈਮਲ ਸਿੰਘ ਹਰਜੀਤ ਸਿੰਘ ਗੁਰਸ਼ਰਨ ਸਿੰਘ ਮਾਖਨਪੁਰ ਲਵਦੀਪ ਸਿੰਘ ਯੂਥ ਆਗੂ ਬਚਨ ਸਿੰਘ ਕਰਨੈਲ ਸਿੰਘ ਮਨੀ ਸਿੰਘ ਮੋਹਨ ਸਿੰਘ ਰਾਜ ਕੁਮਾਰ ਅਰੁਣ ਕੁਮਾਰ ਸਰਪੰਚ ਪਰਮਿੰਦਰ ਸਿੰਘ ਸਰਕਲ ਪ੍ਰਧਾਨ ਜਸਬੀਰ ਸਿੰਘ ਬਾਜਵਾ ਆਦਿ ਹਾਜ਼ਰ ਸਨ।
 

Have something to say? Post your comment

Subscribe