Friday, November 22, 2024
 

ਕਾਰੋਬਾਰ

ਪੰਜਾਬ ਨੂੰ ਸਤੰਬਰ ਦਾ 1055.24 ਕਰੋੜ GST ਮਾਲੀਆ ਹਾਸਲ ਹੋਇਆ

October 12, 2020 08:11 AM

ਪਿਛਲੇ ਸਾਲ ਸਤੰਬਰ ਮਹੀਨੇ ਦੇ 974.96 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ ਹੋਇਆ ਵਾਧਾ

ਚੰਡੀਗੜ੍ਹ : ਪੰਜਾਬ ਦਾ ਸਤੰਬਰ 2020 ਮਹੀਨੇ ਦੌਰਾਨ ਕੁੱਲ GST ਮਾਲੀਆ 1055.24 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ GST ਮਾਲੀਆ 974.96 ਕਰੋੜ ਸੀ, ਜੋ ਕਿ ਇਸ ਸਾਲ 8.23 ਫ਼ੀ ਸਦੀ ਦਾ ਵਾਧਾ ਦਰਸਾਉਂਦਾ ਹੈ। ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਅਪਰੈਲ ਤੋਂ ਸਤੰਬਰ 2020 ਦੌਰਾਨ ਪੰਜਾਬ ਦਾ ਕੁੱਲ GST ਮਾਲੀਆ 4685.72 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨ੍ਹਾਂ ਛੇ ਮਹੀਨਿਆਂ ਦੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 6790.34 ਕਰੋੜ ਰੁਪਏ ਸੀ।

ਇਹ ਵੀ ਪੜ੍ਹੋ : ਫਾਰੂਕ ਅਬਦੁੱਲਾ ਨੇ ਛੇੜਿਆ ਨਵਾਂ ਵਿਵਾਦ


ਇਸ ਤਰ੍ਹਾਂ 31 ਫ਼ੀ ਸਦੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਤੰਬਰ 2020 ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਸੂਬੇ ਨੇ 1055.24 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ 43.91 ਫ਼ੀ ਸਦੀ ਬਣਦਾ ਹੈ। ਇਸ ਤਰ੍ਹਾਂ ਸਤੰਬਰ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1347.76 ਕਰੋੜ ਹੈ ਜੋ ਕਿ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸੇ ਤਰ੍ਹਾਂ ਅਪਰੈਲ ਤੋਂ ਅਗਸਤ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 10338 ਕਰੋੜ ਰੁਪਏ ਹੈ ਜਿਸ ਵਿੱਚੋਂ 838 ਕਰੋੜ ਰੁਪਏ ਅਕਤੂਬਰ ਦੇ ਪਹਿਲੇ ਹਫਤੇ ਹਾਸਲ ਹੋਏ ਅਤੇ ਬਾਕੀ ਬਚਦੀ 9500 ਕਰੋੜ ਰੁਪਏ ਰਾਸ਼ੀ ਦੀ ਹਾਲੇ ਉਡੀਕ ਹੈ।

ਇਹ ਵੀ ਪੜ੍ਹੋ : ਸਾਰੇਗਾਮਾਪਾ ਲਿਟਲ ਚੈਂਪਸ ਦੀ ਜੇਤੂ ਬਣੀ ਆਰਿਆਨੰਦਾ ਬਾਬੂ


ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਕੁੱਲ GST ਮਾਲੀਆ ਸੰਗ੍ਰਹਿ ਸਤੰਬਰ 2020 ਦੇ ਮਹੀਨੇ ਦੌਰਾਨ 95, 480 ਕਰੋੜ ਰੁਪਏ ਹੈ, ਜਿਸ ਵਿੱਚ ਸੀ.ਜੀ.ਐਸ.ਟੀ. ਦੀ 17, 741 ਕਰੋੜ ਰੁਪਏ,  SGST 23, 131 ਕਰੋੜ ਰੁਪਏ,  IGST 47, 484 ਕਰੋੜ ਰੁਪਏ (ਮਾਲ ਦੀ ਦਰਾਮਦ 'ਤੇ ਇਕੱਤਰ ਕੀਤੀ 22, 442 ਕਰੋੜ ਰੁਪਏ) ਅਤੇ ਸੈਸ 7124 ਕਰੋੜ ਰੁਪਏ (ਮਾਲ ਦੀ ਦਰਾਮਦ 'ਤੇ ਇਕੱਤਰ ਕੀਤੀ 788 ਕਰੋੜ ਰੁਪਏ) ਹੈ ਜਦੋਂ ਕਿ ਪਿਛਲੇ ਸਾਲ ਸਤੰਬਰ 2019 ਦੇ ਮਹੀਨੇ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਦਾ ਮਾਲੀਆ 91, 916 ਕਰੋੜ ਰੁਪਏ ਇਕੱਤਰ ਹੋਇਆ, ਜਿਸ ਵਿੱਚੋਂ ਸੀ.ਜੀ.ਐਸ.ਟੀ. 16, 630 ਕਰੋੜ ਸੀ,  SGST ਦੀ 22, 598 ਕਰੋੜ ਅਤੇ IGST 45, 069 ਕਰੋੜ (ਸਮਾਨ ਦੀ ਦਰਾਮਦ ਤੇ ਇਕੱਤਰ ਕੀਤੇ 22, 097 ਕਰੋੜ) ਅਤੇ ਸੈਸ 7620 ਕਰੋੜ (ਮਾਲ ਦੀ ਦਰਾਮਦ ਤੇ ਇਕੱਤਰ ਕੀਤੇ 728 ਕਰੋੜ) ਸੀ।

ਇਹ ਵੀ ਪੜ੍ਹੋ : ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (12-10-2020)


ਉਨ੍ਹਾਂ ਦੱਸਿਆ ਕਿ ਸਤੰਬਰ 2020 ਦੇ ਮਹੀਨੇ ਦੌਰਾਨ ਰਾਸ਼ਟਰੀ ਕੁੱਲ GST ਮਾਲੀਆ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਇਕੱਤਰ ਹੋਏ GST ਮਾਲੀਏ ਨਾਲੋਂ 4 ਫ਼ੀ ਸਦੀ ਜ਼ਿਆਦਾ ਹੈ। ਇਸ ਤੋਂ ਇਲਾਵਾ ਆਯਾਤ ਦੀਆਂ ਵਸਤਾਂ ਤੇ ਘਰੇਲੂ ਲੈਣ-ਦੇਣ ਤੋਂ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ ਪਿਛਲੇ ਸਾਲ ਇਸੇ ਮਹੀਨੇ ਦੇ ਅੰਕੜਿਆਂ ਦਾ ਕ੍ਰਮਵਾਰ 102 ਫ਼ੀ ਸਦੀ ਤੇ 105 ਫੀਸਦੀ ਰਿਹਾ ਹੈ। ਜੀ.ਐਸ.ਟੀ. ਤੋਂ ਇਲਾਵਾ ਪੰਜਾਬ ਸੂਬੇ ਨੂੰ ਵੈਟ ਅਤੇ CST ਤੋਂ ਵੀ ਟੈਕਸ/ਮਾਲੀਆ ਪ੍ਰਾਪਤ ਹੁੰਦਾ ਹੈ। ਵੈਟ ਅਤੇ CST ਇਕੱਤਰ ਕਰਨ ਵਿੱਚ ਪ੍ਰਮੁੱਖ ਯੋਗਦਾਨ ਕਰਨ ਵਾਲੇ ਉਤਪਾਦ ਸ਼ਰਾਬ ਅਤੇ ਪੰਜ ਪੈਟਰੋਲੀਅਮ ਉਤਪਾਦ ਹਨ। ਸਤੰਬਰ 2020 ਦੇ ਮਹੀਨੇ ਵਿੱਚ ਵੈਟ ਅਤੇ CST ਦੀ ਕੁਲੈਕਸ਼ਨ 462.98 ਕਰੋੜ ਹੈ, ਜਦੋਂ ਕਿ ਪਿਛਲੇ ਸਾਲ ਸਤੰਬਰ 2019 ਦੇ ਮਹੀਨੇ ਲਈ ਇਹ ਕਲੈਕਸ਼ਨ 332.32 ਕਰੋੜ ਸੀ। ਇਸ ਤਰ੍ਹਾਂ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 39.32 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਹਾਈਡ੍ਰੋਜਨ ਬਾਲਣ ਨਾਲ ਚੱਲਣ ਵਾਲੀ ਦੇਸ਼ ਦੀ ਪਹਿਲੀ ਪ੍ਰੋਟੋਟਾਇਪ ਕਾਰ ਦਾ ਸਫਲ ਟ੍ਰਾਇਲ

ਬੁਲਾਰੇ ਨੇ ਅੱਗੇ ਦੱਸਿਆ ਕਿ ਅਪਰੈਲ ਤੋਂ ਸਤੰਬਰ 2020 ਲਈ ਵੈਟ ਅਤੇ CST ਕੁੱਲ ਮਾਲੀਆ 2499.77 ਕਰੋੜ ਰੁਪਏ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਕੁੱਲ ਮਾਲੀਆ 2729.47 ਕਰੋੜ ਰੁਪਏ ਸੀ, ਜੋ ਕਿ 8.42 ਫ਼ੀ ਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ। GST, ਵੈਟ ਤੇ CST ਨੂੰ ਜੇ ਇਕੱਠਿਆਂ ਵਾਚਿਆ ਜਾਵੇ ਤਾਂ ਸਤੰਬਰ 2020 ਦੌਰਾਨ ਕਰ ਦੀ ਉਗਰਾਹੀ 1518.22 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਸਤੰਬਰ 2019 ਦੌਰਾਨ ਇਹੋ ਉਗਰਾਹੀ 1307.28 ਕਰੋੜ ਰੁਪਏ ਸੀ। ਇਸ ਤਰ੍ਹਾਂ ਸਤੰਬਰ ਮਹੀਨੇ ਸਾਲ 2020 ਦੀ ਉਗਰਾਹੀ ਬੀਤੇ ਵਰ੍ਹੇ ਨਾਲੋਂ 210.94 ਕਰੋੜ ਰੁਪਏ (16.14 ਫੀਸਦੀ) ਵੱਧ ਰਹੀ।

 

Have something to say? Post your comment

 
 
 
 
 
Subscribe