Friday, November 22, 2024
 

ਚੰਡੀਗੜ੍ਹ / ਮੋਹਾਲੀ

ਪੰਜਾਬ ‘ਚ 15 ਅਕਤੂਬਰ ਤੋਂ ਖੁਲ੍ਹਣਗੇ ਸਕੂਲ ‘ਤੇ ਕੋਚਿੰਗ ਸੰਸਥਾਵਾਂ

October 13, 2020 11:30 AM
ਚੰਡੀਗੜ੍ਹ : ਕੋਰੋਨਾ ਫੈਲਣ ਤੋਂ ਰੋਕਣ ਲਈ ਲਗਾਏ ਕਰਫਿੳੂ ਤੋਂ ਬੰਦ ਪਏ ਵਿਦਿਅਕ ਸੰਸਥਾਵਾਂ ਨੂੰ  ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ 15 ਅਕਤੂਬਰ ਤੋਂ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।  ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁਝ ਸ਼ਰਤਾਂ ਜਿਵੇਂ ਆਨ ਲਾਈਨ / ਦੂਰਵਰਤੀ ਸਿੱਖਿਆ ਨੂੰ ਤਰਜੀਹ ਦੇਣ ਅਤੇ ਉਤਸ਼ਾਹਿਤ ਕਰਨ ਤਹਿਤ ਪੜਾਅਵਾਰ ਢੰਗ ਨਾਲ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। 
ਇਸ ਤੋਂ ਇਲਾਵਾ, ਸਿਰਫ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਦੀ ਸਹਿਮਤੀ ਨਾਲ ਸਕੂਲ / ਸੰਸਥਾਵਾਂ ਵਿੱਚ ਜਾਣ ਦੀ ਆਗਿਆ ਦਿੱਤੀ ਗਈ ਹੈ। ਹਾਜ਼ਰੀ ਨੂੰ ਲਾਜ਼ਮੀ ਬਣਾਏ ਬਿਨਾਂ ਇਹ ਪੂਰੀ ਤਰ੍ਹਾਂ ਮਾਪਿਆਂ ਦੀ ਸਹਿਮਤੀ `ਤੇ ਨਿਰਭਰ ਹੋਣਾ ਚਾਹੀਦਾ ਹੈ। 
 
 
ਉਨ੍ਹਾਂ ਅੱਗੇ ਦੱਸਿਆ ਕਿ ਜਿਹੜੇ ਸਕੂਲਾਂ ਨੂੰ 15 ਅਕਤੂਬਰ ਤੋਂ ਬਾਅਦ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਉਨ੍ਹਾਂ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਲਾਹ ਮਸ਼ਵਰੇ ਜ਼ਰੀਏ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਜਾਣ ਵਾਲੀ ਐਸ.ਓ.ਪੀਜ਼ ਦੀ ਲਾਜ਼ਮੀ ਤੌਰ `ਤੇ ਪਾਲਣਾ ਕਰਨੀ ਹੋਵੇਗੀ। ਇਸ ਤੋਂ ਇਲਾਵਾ ਪ੍ਰਯੋਗਸ਼ਾਲਾਵਾਂ/ਪ੍ਰਯੋਗਾਤਮਕ ਕਾਰਜਾਂ ਦੀ ਜ਼ਰੂਰਤ ਅਨੁਸਾਰ ਸਿਰਫ਼ ਖੋਜ ਵਿਦਵਾਨਾਂ (ਪੀ.ਐਚ.ਡੀ) ਅਤੇ ਸਾਇੰਸ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗੈ੍ਰਜੂਏਟ ਵਿਦਿਆਰਥੀਆਂ ਲਈ ਉੱਚ ਵਿਦਿਅਕ ਸੰਸਥਾਵਾਂ 15 ਅਕਤੂਬਰ  ਤੋਂ ਬਾਅਦ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਕੇਂਦਰ ਤੋਂ ਫੰਡ ਪ੍ਰਾਪਤ ਉੱਚ ਸਿੱਖਿਆ ਸੰਸਥਾਵਾਂ ਸਬੰਧੀ ਸੰਸਥਾ ਦਾ ਮੁਖੀ ਪ੍ਰਯੋਗਸ਼ਾਲਾਵਾਂ / ਪ੍ਰਯੋਗਾਤਮਕ ਕਾਰਜਾਂ ਦੀ ਲੋੜ ਅਨੁਸਾਰ ਖੋਜ ਵਿਦਵਾਨਾਂ ਅਤੇ ਵਿਗਿਆਨ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਦੀ ਲੋੜ ਮੁਤਾਬਕ ਫੈਸਲਾ ਲਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਰਾਜ ਦੀਆਂ ਹੋਰ ਉੱਚ ਸਿੱਖਿਆ ਸੰਸਥਾਵਾਂ ਜਿਵੇਂ ਰਾਜ ਦੀਆਂ ਯੂਨੀਵਰਸਿਟੀਆਂ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵੀ 15 ਅਕਤੂਬਰ 2020 ਤੋਂ ਪ੍ਰਯੋਗਸ਼ਾਲਾਵਾਂ/ਪ੍ਰਯੋਗਾਤਮਕ ਲੋੜਾਂ ਅਨੁਸਾਰ ਕੇਵਲ ਖੋਜ ਵਿਦਵਾਨਾਂ (ਪੀਐਚ.ਡੀ.) ਅਤੇ ਸਾਇੰਸ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਲਈ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਖਿਡਾਰੀਆਂ ਲਈ ਵਰਤੇ ਜਾਂਦੇ ਤੈਰਾਕੀ ਪੂਲ ਨੂੰ ਭਾਰਤ ਸਰਕਾਰ ਦੇ ਯੁਵਕ ਮਾਮਲਿਆਂ ਅਤੇ ਖੇਡ ਮੰਤਰਾਲੇ (ਐਮ.ਓ.ਆਈ.ਏ. ਐਂਡ ਐਸ) ਦੁਆਰਾ ਜਾਰੀ ਕੀਤੇ ਜਾਣ ਵਾਲੇ ਐਸ.ਓ.ਪੀਜ਼ ਅਨੁਸਾਰ 15 ਅਕਤੂਬਰ ਤੋਂ ਬਾਅਦ ਖੋਲ੍ਹਣ ਦੀ ਆਗਿਆ ਹੈ। ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਵਣਜ ਮੰਤਰਾਲੇ (ਐਮਓਸੀ) ਦੁਆਰਾ ਜਾਰੀ ਐਸਓਪੀਜ਼ ਅਨੁਸਾਰ 15 ਅਕਤੂਬਰ ਤੋਂ ਬਿਜ਼ਨਸ ਟੂ ਬਿਜ਼ਨਸ (ਬੀ 2 ਬੀ) ਪ੍ਰਦਰਸ਼ਨੀਆਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।
 

Have something to say? Post your comment

Subscribe