ਮੋਗਾ, : ਮੋਗਾ ਦੇ ਪਿੰਡ ਕੋਟ ਈਸੇ ਖਾਂ ਦੇ ਕੋਲ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਤੋਂ ਡੇਢ ਕਿੱਲੋ ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਮੋਗਾ ਦੇ ਪਿੰਡ ਦੋਲੇ ਵਾਲਾ ਵਿਖੇ ਸਪਲਾਈ ਹੋਣੀ ਸੀ। ਪੁਲਿਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਰਾਤੇਸ਼ ਵਜੋਂ ਹੋਈ ਹੈ ਜੋ ਕਿ ਗੁੜਗਾਉਂ 'ਚ ਵੇਟਰ ਦਾ ਕੰਮ ਕਰਦਾ ਸੀ। ਇਸ ਸੰਬੰਧੀ ਜਾਣਕਾਰੀ ਡੀ.ਐੱਸ.ਪੀ. ਧਰਮਕੋਟ ਰਸ਼ਪਾਲ ਸਿੰਘ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਵਿਅਕਤੀ ਤੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 7.50 ਕਰੋੜ ਰੁਪਏ ਹੈ।