ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਜਾ ਰਹੀ ਹੈ। ਪੰਜਾਬ ਵਿਚ ਚੱਲ ਰਹੇ ਕਿਸਾਨ ਅੰਦੋਲਨ ਅਤੇ ਕਿਸਾਨਾਂ ਦੇ ਅਲਟੀਮੇਟਮ ਨੂੰ ਦੇਖਦਿਆਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਬਾਰੇ ਅੱਜ ਕੋਈ ਫੈਸਲਾ ਹੋ ਸਕਦਾ ਹੈ। ਕਲ ਇਕ ਪ੍ਰੋਗਾਮ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਗੱਲ ਨੂੰ ਤਸਦੀਕ ਕੀਤਾ ਕਿ ਅੱਜ ਹੋਣ ਵਾਲੀ ਕੈਬਿਨੇਟ ਮੀਟਿੰਗ ਵਿਚ ਵਿਧਾਨ ਸਭਾ ਸੈਸ਼ਨ ਸੱਦਣ ਬਾਰੇ ਵਿਚਾਰ ਹੋਵੇਗਾ।
ਇਹ ਵੀ ਪੜ੍ਹੋ : ਗੋਗੜਾਂ ਵਾਲੇ ਪੁਲਿਸ ਮੁਲਾਜ਼ਮਾਂ ਦੀ ਸ਼ਾਮਤ! ਹਾਈਕੋਰਟ ਦਾ ਸਖਤ ਹੁਕਮ
ਜਿਕਰਯੋਗ ਹੈ ਕਿ ਕੇਂਦਰੀ ਕਨੂੰਨਾਂ ਨੂੰ ਲੈ ਕੇ ਕਿਸਾਨਾ ਦਾ ਇਕ ਵਫਦ ਅੱਜ ਕੇੰਦਰ ਸਰਕਾਰ ਨੂੰ ਵੀ ਮਿਲਣ ਜਾ ਰਿਹਾ ਹੈ। ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ ਵਿਚ ਲੋਕ ਡਾਊਨ ਤੋਂ ਬਾਅਦ ਪੰਜਾਬ ਵਿਚ ਵਿੱਦਿਅਕ ਅਦਾਰਿਆਂ ਨੂੰ ਵਧੇਰੇ ਖੋਹਲਣ ਬਾਰੇ ਵੀ ਚਰਚਾ ਹੋ ਸਕਦੀ ਹੈ , ਜਦਕਿ ਮੁੱਖ ਮੰਤਰੀ ਵੱਲੋ ਐਲਾਨੀ ਗਈ ਨਵੀ ਵਜੀਫਾ ਯੋਜਨਾ ਬਾਰੇ ਵੀ ਅੱਜ ਦੀ ਕਬੀਨਾ ਮੀਟਿੰਗ ਵਿਚ ਚਰਚਾ ਹੋਣ ਦੀ ਸੰਭਾਵਨਾ ਹੈ।