ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇੰਟਰਨਲ ਆਡੀਟਰ ਵਜੋਂ ਸੇਵਾ ਨਿਭਾਅ ਰਹੇ ਮਿਲਖਾ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਚੀਫ ਅਕਾਊਂਟੈਂਟ ਲਗਾਇਆ ਗਿਆ ਹੈ। ਉਹ ਇੰਦਰਪਾਲ ਸਿੰਘ ਦੀ ਜਗ੍ਹਾ ਲੈਣਗੇ। ਇੰਦਰਪਾਲ ਸਿੰਘ 31 ਅਕਤੂਬਰ 2020 ਨੂੰ ਸੇਵਾਮੁਕਤ ਹੋ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਮਿਲਖਾ ਸਿੰਘ ਦੀਆਂ ਸੇਵਾਵਾਂ ਅਤੇ ਤਜ਼ਰਬੇ ਨੂੰ ਵੇਖਦਿਆਂ ਉਨ੍ਹਾਂ ਨੂੰ ਚੀਫ ਅਕਾਊਂਟੈਂਟ ਦੀ ਸੇਵਾ ਦਿੱਤੀ ਗਈ ਹੈ। ਇਸੇ ਦੌਰਾਨ ਅੱਜ ਮਿਲਖਾ ਸਿੰਘ ਨੇ ਆਪਣੀ ਨਵੀਂ ਜ਼ੁੰਮੇਵਾਰੀ ਸੰਭਾਲ ਲਈ ਹੈ।
ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ ਅਤੇ ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਨਵੀਂ ਜ਼ੁੰਮੇਵਾਰੀ 'ਤੇ ਕਾਰਜਸ਼ੀਲ ਕੀਤਾ। ਇਸ ਮੌਕੇ ਮਿਲਖਾ ਸਿੰਘ ਨੇ ਆਖਿਆ ਕਿ ਮੈਂ ਆਪਣੇ ਜ਼ੁੰਮੇ ਲੱਗੀ ਸੇਵਾ ਨੂੰ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਵਾਂਗਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ। ਮਿਲਖਾ ਸਿੰਘ ਦੇ ਸੇਵਾ ਸੰਭਾਲਣ ਸਮੇਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਹਰਜਿੰਦਰ ਸਿੰਘ ਕੈਰੋਂਵਾਲ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸੁਖਬੀਰ ਸਿੰਘ, ਅਕਾਊਂਟੈਂਟ ਪਰਉਪਕਾਰ ਸਿੰਘ ਤੇ ਹੋਰ ਮੌਜੂਦ ਸਨ।