Friday, November 22, 2024
 

ਪੰਜਾਬ

ਪਰਾਲੀ ਸਾੜਨ ਤੋਂ ਰੋਕਣ ਆਏ ਪਾਵਰ ਕਾਮ ਦੇ ਦੋ ਮੁਲਾਜ਼ਮ ਕਿਸਾਨਾਂ ਨੇ ਬਣਾਏ ਬੰਦੀ, ਪਟਵਾਰੀ ਫਰਾਰ

October 14, 2020 10:08 PM
ਮਾਨਸਾ :  ਹਲਕਾ ਸਰਦੂਲਗੜ੍ਹ ਦੇ ਪਿੰਡ ਸਰਦੁਏਲਾ ਵਿਖੇ ਕਿਸਾਨ ਨੂੰ ਪਰਾਲੀ ਸਾੜਨ ਤੋਂ ਰੋਕਣ ਆਏ ਪਾਵਰਕਾਮ ਦੇ ਦੋ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੰਦੀ ਬਣਾ ਲਿਆ ਹੈ ਜਦਕਿ ਪਟਵਾਰੀ ਮੌਕੇ ਤੋਂ ਫਰਾਰ ਹੋ ਗਏ। ਜਿਹਨਾਂ ਨੂੰ ਇੰਪਲਾਇਜ ਯੂਨੀਅਨ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੇ ਕਰਮਚਾਰੀ ਪਰਾਲੀ ਸਾੜਨ ਤੋਂ ਰੋਕਣ ਨਹੀਂ ਆਉਣਗੇ ਤਾਂ ਕਿਤੇ ਜਾ ਕੇ ਬੰਦੀਆਂ ਨੂੰ ਕਿਸਾਨਾਂ ਨੇ ਛੱਡਿਆ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਸਰਦੁਲੇਵਾਲਾ ਦੇ ਕਿਸਾਨ ਅਮਰਨਾਥ ਵੱਲੋਂ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ ਸਾੜੀ ਜਾ ਰਹੀ ਸੀ।
 
 
 ਜਿਸ ਨੂੰ ਰੋਕਣ ਲਈ ਸਰਕਾਰ ਵੱਲੋਂ ਲਾਏ ਪਾਵਰ ਕਾਮ ਦੇ 2 ਕਰਮਚਾਰੀ ਨੋਡਲ ਅਫ਼ਸਰ ਕਮਲਦੀਪ ਸਿੰਘ , ਗੁਰਜੰਟ ਸਿੰਘ ਤੇ ਬਲਮ ਸਿੰਘ ਪਟਵਾਰੀ ਪਰਾਲੀ ਸਾੜਨ ਤੋ ਰੋਕਣ ਲਈ ਪਹੁੰਚ ਗਏ ਤਾਂ ਕਿਸਾਨ ਅਮਰਨਾਥ ਨੇ ਪਿੰਡ ਵਿਚ ਗੁਰਦੁਆਰਾ ਸਾਹਿਬ ਰਾਹੀ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਨੂੰ ਬੁਲਾ ਲਿਆ। ਇਸ ਤੋਂ ਬਾਅਦ ਨਜ਼ਦੀਕ ਰਿਲਾਇੰਸ ਪੰਪ ਅੱਗੇ ਲਾਏ ਕਿਸਾਨਾਂ ਦੇ ਧਰਨੇ ਵਿਚੋਂ ਅਨੇਕਾ ਕਿਸਾਨਾਂ ਨੇ ਜਾ ਕੇ ਪਾਵਰ ਕਾਮ ਦੇ ਕਰਮਚਾਰੀਆਂ ਨੂੰ ਬੰਦੀ ਬਣਾ ਲਿਆ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਫਿਰ ਵੀ ਕੋਈ ਕਰਮਚਾਰੀ ਅਜਿਹਾ ਕਰੇਗਾ ਤਾ ਉਹ ਆਪਣੇ ਜਾਨੀ ਮਾਲੀ ਨੁਕਸਾਨ ਦਾ ਖ਼ੁਦ ਜ਼ਿੰਮੇਵਾਰ ਹੋਵੇਗਾ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe