ਜਲੰਧਰ : ਹਲਕਾ ਆਦਮਪੁਰ ਅਧੀਨ ਪੈਂਦੇ ਪਿੰਡ ਕਾਲਰਾਂ ਸਥਿਤ ਯੂਕੋ ਬੈਂਕ 'ਚ ਦਿਨ ਦਿਹਾੜੇ ਡਕੈਤੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨਕਾਬਪੋਸ਼ ਲੁਟੇਰੇ ਸੁਰੱਖਿਆ ਗਾਰਡ ਨੂੰ ਗੋਲੀ ਮਾਰ, ਲੱਖਾਂ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।
ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਡਰੋਲੀ ਕਲਾਂ ਦੇ ਰੂਪ ਵਜੋ ਹੋਈ ਹੈ। ਬੈਂਕ ਦੇ ਮੈਨੇਜਰ ਸੰਜੇ ਚੋਪੜਾ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਚਾਰ ਨਾਕਾਬਪੋਸ਼ ਬੈਂਕ ਅੰਦਰ ਆਏ ਅਤੇ ਦੋ ਕੈਸ਼ ਕਾਊਂਟਰ ਵੱਲ ਚਲੇ ਗਏ।
ਇਸੇ ਦੌਰਾਨ ਜਦ ਗੰਨਮੈਨ ਸੁਰਿੰਦਰ ਸਿੰਘ ਉਨ੍ਹਾਂ ਕੋਲ ਗਿਆ ਤਾਂ ਉਹ ਹੱਥੋਪਾਈ ਹੋ ਗਏ ਅਤੇ ਉਸ ਨੂੰ ਦੋ ਗੋਲੀਆਂ ਮਾਰੀਆਂ ਅਤੇ ਕੈਸ਼ੀਅਰ ਪਾਸੋਂ ਕਰੀਬ 6 ਲੱਖ 20 ਹਜ਼ਾਰ ਦੇ ਕਰੀਬ ਪੈਸੇ ਲੁੱਟ ਕੇ ਫਰਾਰ ਹੋ ਗਏ। ਆਦਮਪੁਰ ਥਾਣਾ ਮੁਖੀ ਆਦਮਪੁਰ ਗੁਰਿੰਦਰਜੀਤ ਸਿੰਘ ਨਾਗਰਾ, DSP ਹਰਿੰਦਰ ਸਿੰਘ ਮਾਨ ਪੁਲਸ ਪਾਰਟੀ ਸਮੇਤ ਮੌਕੇ 'ਤੇ ਆ ਪੁੱਜੇ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।