Friday, November 22, 2024
 

ਚੰਡੀਗੜ੍ਹ / ਮੋਹਾਲੀ

ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲ ਦੀ SIT ਕਰੇਗੀ ਜਾਂਚ

October 16, 2020 11:16 PM
ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਉਪਰ ਹੋਏ ਜਾਨਲੇਵਾ ਹਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਨ ਲਈ ਫਿਰੋਜਪੁਰ ਦੇ DIG ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕਰਨ ਦੇ ਹੁਕਮ ਦਿੱਤੇ ਹਨ। ਬਲਵਿੰਦਰ ਸਿੰਘ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਜਾਂਚ ਵਿੱਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ SIT ਵੱਲੋਂ ਕੀਤੀ ਜਾਣ ਵਾਲੀ ਜਾਂਚ ਵਿੱਚ ਸਾਰੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। 
 
 
ਉਹਨਾਂ ਕਿਹਾ ਕਿ ਜੋ ਵੀ ਕਤਲ ਦਾ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖਤੀ ਨਾਲ ਪੇਸ਼ ਆਇਆ ਜਾਵੇਗਾ। SIT ਬਾਰੇ ਵੇਰਵੇ ਦਿੰਦਿਆਂ DGP ਨੇ ਦੱਸਿਆ ਫਿਰੋਜਪੁਰ ਦੇ ਡੀ.ਆਈ.ਜੀ. ਹਰਦਿਆਲ ਮਾਨ ਤੋਂ ਇਲਾਵਾ ਇਹ ਟੀਮ ਤਰਨ ਤਾਰਨ ਦੇ ਐਸ.ਐਸ.ਪੀ. ਧਰੁਮਨ ਨਿੰਬਲੇ ਅਤੇ ਭਿੱਖੀਵਿੰਡ ਦੇ ਡੀ.ਐਸ.ਪੀ. ਰਾਜਬੀਰ ਸਿੰਘ ਉਤੇ ਅਧਾਰਿਤ ਹੈ। FIR ਨੰਬਰ 174/20 ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ IPC ਦੀ ਧਾਰਾ 302, 34 ਅਤੇ ਆਰਮਜ ਐਕਟ ਦੀ ਧਾਰਾ 25, 27 ਤਹਿਤ ਕੇਸ ਦਰਜ ਕੀਤਾ ਗਿਆ ਹੈ। 
 

Have something to say? Post your comment

Subscribe