Friday, November 22, 2024
 

ਚੰਡੀਗੜ੍ਹ / ਮੋਹਾਲੀ

ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਸਿੰਗਲਾ ਵੱਲੋਂ 9 ਨਿੱਜੀ ਸਕੂਲਾਂ ਦੇ ਐਨਓਸੀਜ਼ ਰੱਦ

October 16, 2020 11:20 PM
ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਸਬੰਧੀ ਸ਼ਿਕਾਇਤਾਂ ਮਿਲਣ ਮਗਰੋਂ ਕੀਤੀ ਸਖ਼ਤ ਕਾਰਵਾਈ
 
ਚੰਡੀਗੜ੍ਹ :  ਕੋਰੋਨਾ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਵੱਖ-ਵੱਖ ਜ਼ਿਲਿ•ਆਂ ਵਿੱਚ ਸਥਿਤ 9 ਸਕੂਲਾਂ ਨੂੰ ਜਾਰੀ ਕੀਤੇ ਗਏ 'ਕੋਈ ਇਤਰਾਜ਼ ਨਹੀਂ'ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੇ ਹਨ। ਕੈਬਨਿਟ ਮੰਤਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਦੇ ਮਾਮਲਿਆਂ ਵਿੱਚ ਮਿਲੀਆਂ ਸ਼ਿਕਾਇਤਾਂ ਨੂੰ ਉਨ੍ਹਾਂ ਵੱਲੋਂ ਨਿੱਜੀ ਤੌਰ 'ਤੇ ਵਾਚਿਆ ਜਾ ਰਿਹਾ ਹੈ ਅਤੇ 9 ਸਕੂਲਾਂ ਦੇ ਮਾਮਲਿਆਂ ਦੀ ਸਮੀਖਿਆ ਤੋਂ ਬਾਅਦ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਇਨ੍ਹਾਂ ਦੇ ਐਨ.ਓ.ਸੀਜ਼. ਰੱਦ ਕਰਨ ਦਾ ਫੈਸਲਾ ਕੀਤਾ ਗਿਆ। 
ਸਿੰਗਲਾ ਨੇ ਦੱਸਿਆ ਕਿ ਕੋਰੋਨਾ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਦੇਣ ਜਾਂ ਘੱਟ ਤਨਖ਼ਾਹ ਦੇਣ ਦੀਆਂ ਹੀ ਪ੍ਰਾਪਤ ਹੋ ਰਹੀਆਂ ਹਨ। ਸ਼ਿਕਾਇਤਾਂ ਮਿਲਣ ਮਗਰੋਂ ਸਕੂਲ ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਜਵਾਬ ਤਸੱਲੀਬਖ਼ਸ਼ ਨਾ ਪਾਏ ਜਾਣ ਉਤੇ ਇਨ੍ਹਾਂ ਸਕੂਲਾਂ ਦੇ 'ਕੋਈ ਇਤਰਾਜ਼ ਨਹੀਂ' ਸਰਟੀਫਿਕੇਟ ਰੱਦ ਕਰ ਦਿੱਤੇ ਗਏ।
 
 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਕੂਲ ਦੀ ਮੈਨੇਜਮੈਂਟ ਨੂੰ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਜਾਂ ਹੋਰ ਹਦਾਇਤਾਂ ਦੀ ਉਲੰਘਣਾ ਨਹੀਂ ਕਰਨ ਦੇਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾ ਸਕੂਲਾਂ ਦੇ ਐਨ.ਓ.ਸੀਜ਼. ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਦੋ ਸਕੂਲ ਅੰਮ੍ਰਿਤਸਰ ਅਤੇ ਤਿੰਨ ਲੁਧਿਆਣਾ ਨਾਲ ਸਬੰਧਤ ਹਨ, ਜਦੋਂ ਕਿ ਇਕ ਇਕ ਸਕੂਲ ਫ਼ਤਹਿਗੜ• ਸਾਹਿਬ, ਹੁਸ਼ਿਆਰਪੁਰ, ਬਠਿੰਡਾ ਤੇ ਜਲੰਧਰ ਜ਼ਿਲਿ•ਆਂ ਨਾਲ ਸਬੰਧਤ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ ਦਿੱਲੀ ਪਬਲਿਕ ਸਕੂਲ ਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਸ਼ਾਮਲ ਹਨ, ਜਦੋਂ ਕਿ ਲੁਧਿਆਣਾ ਜ਼ਿਲ੍ਹੇ ਦੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ, ਡੀ.ਏ.ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਅਤੇ ਅੰਮ੍ਰਿਤ ਇੰਡੋ-ਕੈਨੇਡੀਅਨ ਅਕੈਡਮੀ ਲਾਡੀਆਂ ਖੁਰਦ ਸ਼ਾਮਲ ਹਨ। ਫ਼ਤਹਿਗੜ• ਸਾਹਿਬ ਦੇ ਬਾਲਕ ਯਸ਼ੂ ਕਾਨਵੈਂਟ ਸਕੂਲ ਪਿੰਡ ਫਾਟਕ ਮਾਜਰਾ, ਹੁਸ਼ਿਆਰਪੁਰ ਦਾ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ, ਜਲੰਧਰ ਦਾ ਇੰਡੋ-ਸਵਿੱਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਠਿੰਡਾ ਦਾ ਵਿਬਗਿਓਰ ਸਕੂਲ ਰਾਮਗੜ• ਭੂੰਦੜ ਰੋਡ ਦੇ ਵੀ ਐਨ.ਓ.ਸੀਜ਼. ਰੱਦ ਕੀਤੇ ਗਏ ਹਨ। 
 

Have something to say? Post your comment

Subscribe