Friday, November 22, 2024
 

ਚੰਡੀਗੜ੍ਹ / ਮੋਹਾਲੀ

ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਵਿਧਾਇਕਾਂ ਨੂੰ ਦਿੱਤਾ ਕੈਪਟਨ ਨੇ ਸ਼ਾਹੀ ਖਾਣੇ ਦਾ ਨਿਓਤਾ

October 18, 2020 01:33 PM

ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੱਦੇ ਗਏ 19 ਤਾਰੀਖ ਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਲੰਚ 'ਤੇ ਸੱਦ ਲਿਆ ਹੈ। ਦਰਅਸਲ ਵਿਧਾਇਕਾਂ ਨੂੰ ਲੰਚ ਦੇ ਸੱਦਣ ਦਾ ਮੁੱਖ ਮਕਸਦ ਸਾਰੇ ਵਿਧਾਇਕਾਂ ਦੀ ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ 'ਚ ਲਿਆਂਦਾ ਜਾ ਰਹੇ ਬਿੱਲ ਬਾਰੇ ਰਾਇ ਲੈਣਾ ਹੈ। ਮੁੱਖ ਮੰਤਰੀ ਸਾਰੇ ਵਿਧਾਇਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਅਤੇ ਸਾਰਿਆਂ ਨੂੰ ਭਰੋਸੇ ਵਿਚ ਲੈ ਕੇ ਅਗਾਂਹ ਦੀ ਕਾਰਵਾਈ ਕਰਨਾ ਚਾਹੁੰਦੇ ਹਨ।

ਇਸ ਲੰਚ ਡਿਪਲੋਮੈਸੀ ਤੋਂ ਬਾਅਦ ਮੁੱਖ ਮੰਤਰੀ ਵਲੋਂ ਐਤਵਾਰ 4 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਸੱਦ ਲਈ ਹੈ। ਇਸ ਮੀਟਿੰਗ ਵਿਚ ਵਿਧਾਨ ਸਭਾ ਵਿਚ ਲਿਆਂਦੇ ਜਾਣ ਵਾਲੇ ਬਿੱਲ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਦੂਜੇ ਪਾਸੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਕੈਪਟਨ ਸਰਕਾਰ ਕੀ ਕਦਮ ਚੁੱਕਦੀ ਹੈ, ਇਸ 'ਤੇ ਸਾਰੀਆਂ ਧਿਰਾਂ ਦੀ ਨਜ਼ਰ ਬਣੀ ਹੋਈ ਹੈ। ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਕਿਸਾਨਾਂ ਦੇ ਰੋਹ ਲਗਾਤਾਰ ਵੱਧਦਾ ਜਾ ਰਿਹਾ ਹੈ, ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਫ਼ ਆਖ ਚੁੱਕੇ ਹਨ ਕਿ ਉਹ ਕਿਸੇ ਕੀਮਤ 'ਤੇ ਇਨ੍ਹਾਂ ਕਾਨੂੰਨਾਂ ਨੂੰ ਪੰਜਾਬ 'ਚ ਲਾਗੂ ਨਹੀਂ ਹੋਣ ਦੇਣਗੇ। ਫਿਲਹਾਲ ਕਿਸਾਨਾਂ ਦੇ ਹੱਕ 'ਚ ਪੰਜਾਬ ਸਰਕਾਰ ਕੀ ਕਦਮ ਚੁੱਕਦੀ ਹੈ, ਇਹ ਤਾਂ ਸੈਸ਼ਨ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

 

Have something to say? Post your comment

Subscribe