ਸੰਗਰੂਰ : ਖੇਤੀ ਕਾਨੂੰਨਾਂ ਖਿਲਾਫ ਵਿੱਢੇ ਅੰਦੋਲਨ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਦਾ ਕਿਸਾਨਾਂ ਨੇ ਘਿਰਾਉ ਕੀਤਾ। ਦਰਅਸਲ ਮੁਹੰਮਦ ਸਦੀਕ ਸ਼ਨੀਵਾਰ ਦੁਪਹਿਰ ਭੋਗ 'ਚ ਸ਼ਾਮਲ ਹੋਣ ਲਈ ਸੰਗਰੂਰ ਜਾ ਰਹੇ ਸਨ। ਇਸ ਦੌਰਾਨ ਹੀ ਰਾਹ 'ਚ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸਦੀਕ ਦੀ ਗੱਡੀ ਦਾ ਘਿਰਾਉ ਕੀਤਾ।
ਇਹ ਵੀ ਪੜ੍ਹੋ : ਵਿਸ਼ੇਸ਼ ਇਜਲਾਸ ਨੂੰ ਲੈ ਕੇ ਸਪੀਕਰ ਨੂੰ ਮਿਲਿਆ 'ਆਪ' ਦਾ ਵਫ਼ਦ
ਕਿਸਾਨਾਂ ਨੇ ਸਦੀਕ ਨੂੰ ਸਵਾਲਾਂ ਦੇ ਕਟਹਿਰੇ 'ਚ ਖੜਾ ਕੀਤਾ। ਕਿਸਾਨਾਂ ਨੇ ਪੁੱਛਿਆ ਕਿ ਧਰਨਿਆਂ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਕਾਂਗਰਸ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਵੱਲੋਂ ਹਮਦਰਦੀ ਨਹੀਂ ਜਤਾਈ ਗਈ। ਸਦੀਕ ਨੇ ਬਚ ਕੇ ਨਿੱਕਲਣ ਦਾ ਯਤਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੱਦੇ ਵਿਸ਼ੇਸ਼ ਸਦਨ ਦੌਰਾਨ ਇਸ ਮਾਮਲੇ ਦਾ ਹੱਲ ਕੱਢ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿਸਾਨਾਂ ਨਾਲ ਕਿਸੇ ਤਰ੍ਹਾਂ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।