Friday, November 22, 2024
 

ਰਾਸ਼ਟਰੀ

20 ਹਜ਼ਾਰ ਲੀਟਰ ਗੈਰ-ਕਾਨੂੰਨੀ ਸ਼ਰਾਬ ਦਾ ਜ਼ਖੀਰਾ ਬਰਾਮਦ

April 24, 2019 04:00 PM

ਫਾਜ਼ਿਲਕਾ (ਨਾਗਪਾਲ) - ਜ਼ਿਲਾ ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ ਦੀ ਢਾਣੀ ਦਰਿਆ ਸਿੰਘ ਵਾਲਾ ਤੋਂ ਕਰੀਬ 20 ਹਜ਼ਾਰ ਲੀਟਰ ਗੈਰ-ਕਾਨੂੰਨੀ ਸ਼ਰਾਬ ਦਾ ਜ਼ਖੀਰਾ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਕਰੀਬ 18 ਪਾਣੀ ਦੀਆਂ ਵੱਡੀਆਂ ਟੈਂਕੀਆਂ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਲਾਹਣ ਅਤੇ ਦੇਸੀ ਸ਼ਰਾਬ ਭਰੀ ਹੋਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ 15 ਵੱਡੀਆਂ-ਵੱਡੀਆਂ ਤਰਪਾਲਾਂ ਵੀ ਬਰਾਮਦ ਕੀਤੀਆਂ ਹਨ, ਜਿਨ੍ਹਾਂ ਨਾਲ ਇਸ ਦੇਸੀ ਸ਼ਰਾਬ ਨੂੰ ਡੱਕ ਕੇ ਰੱਖਿਆ ਗਿਆ ਸੀ। ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਹਰਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਸ ਗੈਰ-ਕਾਨੂੰਨੀ ਸ਼ਰਾਬ ਦੇ ਜ਼ਖੀਰੇ ਦੇ ਸਬੰਧ 'ਚ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਉਨ੍ਹਾਂ ਨੇ ਛਾਪੇਮਾਰੀ ਕਰਦਿਆਂ ਇਸ ਜ਼ਖੀਰੇ ਦਾ ਪਰਦਾਫਾਸ਼ ਕਰ ਦਿੱਤਾ। ਪੁਲਸ ਨੇ ਉਕਤ ਸਾਮਾਨ ਨੂੰ ਕਾਬੂ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

 
 
 
 
 
Subscribe