Friday, November 22, 2024
 

ਪੰਜਾਬ

ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਮਿੰਨੀ ਮੈਰਾਥਨ

October 21, 2020 08:02 AM

ਜ਼ਿਲ੍ਹਾ ਹੈੱਡਕੁਆਰਟਰ ਹੋਵੇਗੀ ਪੁਲਿਸ ਸ਼ਹੀਦ ਯਾਦਗਾਰੀ ਸੋਗ ਪਰੇਡ

ਨਵਾਂਸ਼ਹਿਰ : ਭਲਕੇ ਮਨਾਏ ਜਾ ਰਹੇ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਸਪਤਾਹ ਦੀਆਂ ਗਤੀਵਿਧੀਆਂ ਤਹਿਤ  ਅੱਜ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿੰਨੀ ਮੈਰਾਥਨ ਕਰਵਾਈ ਗਈ। ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ. ਪੀ ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ ਦੀ ਅਗਵਾਈ ਵਿਚ SSP ਦਫ਼ਤਰ ਤੋਂ ITI ਗਰਾਊਂਡ ਤੱਕ ਕਰਵਾਈ ਗਈ ਇਸ ਮਿੰਨੀ ਮੈਰਾਥਨ ਵਿਚ DSP ਹੈੱਡਕੁਆਰਟਰ ਨਵਨੀਤ ਕੌਰ ਗਿੱਲ,  DSP ਨਵਾਂਸ਼ਹਿਰ ਹਰਨੀਲ ਕੁਮਾਰ,  SHO ਸਿਟੀ ਨਵਾਂਸ਼ਹਿਰ ਗੌਰਵ ਧੀਰ, ਟ੍ਰੈਫਿਕ ਇੰਚਾਰਜ ਰਤਨ ਸਿੰਘ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਹੋਏ। 
ਇਸ ਮੌਕੇ SP ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਨੂੰ ਕਾਲੇ ਦਿਨਾਂ ਤੋਂ ਬਚਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਗਏ ਜ਼ਿਲ੍ਹੇ ਦੇ ਸਮੂਹ ਸ਼ਹੀਦ ਹੋਏ ਪੁਲਿਸ ਤੇ ਹੋਮਗਾਰਡ ਜਵਾਨਾਂ 'ਤੇ ਸਾਰਿਆਂ ਨੂੰ ਮਾਣ ਹੈ ਅਤੇ ਜ਼ਿਲ੍ਹਾ ਪੁਲਿਸ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦ ਯਾਦਗਾਰੀ ਸੋਗ ਪਰੇਡ ਭਲਕੇ 21 ਅਕਤੂਬਰ ਨੂੰ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੀ ਅਗਵਾਈ ਵਿਚ ਜ਼ਿਲ੍ਹਾ ਹੈੱਡਕੁਆਰਟਰ (SSP ਦਫ਼ਤਰ) ਵਿਖੇ ਸਵੇਰੇ 7.30 ਵਜੇ ਕੀਤੀ ਜਾਵੇਗੀ, ਜਿਸ ਦੌਰਾਨ ਸਮੁੱਚੇ ਦੇਸ਼ ਵਿਚ ਅੰਦਰੂਨੀ ਏਕਤਾ ਅਤੇ ਅਖੰਡਤਾ ਦੀ ਕਾਇਮੀ ਲਈ ਜਾਨਾਂ ਵਾਲੇ ਅਰਧ ਸੈਨਿਕ ਬਲਾਂ, ਪੁਲਿਸ ਬਲਾਂ ਤੇ ਸੁਰੱਖਿਆ ਬਲਾਂ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe