ਤਰਨਤਾਰਨ : ਨੈਸ਼ਨਲ ਹਾਈਵੇ ‘ਤੇ ਸਥਿਤ ਪਿੰਡ ਸਰਹਾਲੀ ਕਲਾਂ ਨੇੜੇ ਵਾਪਰੇ ਸੜਕ ਹਾਦਸੇ ‘ਚ ਮਜ਼ਦੂਰ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ। ਜਿਹਨਾਂ ਵਿੱਚ ਪਿਓ ਧੀ ਸ਼ਾਮਿਲ ਹਨ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਸਰਹਾਲੀ ਦਾ ਰਹਿਣ ਵਾਲਾ ਮਜ਼ਦੂਰ ਪਰਿਵਾਰ ਇੱਟਾਂ ਦੇ ਭੱਠੇ ‘ਤੇ ਮਜ਼ਦੂਰੀ ਕਰਨ ਜਾ ਰਿਹਾ ਸੀ ਪਰ ਰਸਤੇ ਵਿੱਚ ਉਹ ਕਿਸੇ ਅਣਪਛਾਤੇ ਵਾਹਨ ਦੀ ਚਪੇਟ ਵਿੱਚ ਆ ਗਏ। ਜਿਸ ਕਾਰਨ ਪਿਓ-ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੀ ਪਤਨੀ ਗੰਭੀਰ ਰੂਪ ਵਿੱਚ ਜ਼ਖਮੀਂ ਹੋ ਗਈ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।