Friday, November 22, 2024
 

ਪੰਜਾਬ

ਲੌਂਗੋਵਾਲ ਨੇ ਯੂਪੀ ਸਰਕਾਰ ਨੂੰ ਲਿਖਿਆ ਪੱਤਰ, ਲਖਨਊ 'ਚ ਗੁਰਦੁਆਰਾ ਸਾਹਿਬ ਦਾ ਰਾਹ ਖੋਲਣ ਦੀ ਮੰਗ

October 21, 2020 08:29 PM
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖਨਊ 'ਚ ਪੈਂਦੇ ਪਿੰਡ ਮੈਂਮੋਰਾ ਵਿਖੇ 1958 ਤੋਂ ਹੋਂਦ 'ਚ ਆਏ ਪੁਰਾਤਨ ਗੁਰਦੁਆਰਾ ਸਾਹਿਬ ਦਾ ਰਸਤਾ ਬੰਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਯੋਗੀ ਸਰਕਾਰ ਨੂੰ ਸਿੱਖ ਭਾਵਨਾਵਾਂ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਹਿਰਦ ਸਰਕਾਰਾਂ ਗੁਰੂ ਘਰਾਂ ਦੇ ਰਸਤਿਆਂ ਨੂੰ ਬੰਦ ਨਹੀਂ ਕਰਦੀਆਂ, ਬਲਕਿ ਉਨ੍ਹਾਂ ਨੂੰ ਪੱਕਿਆਂ ਕਰਦੀਆਂ ਹਨ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਦਰਸ਼ਨ ਕਰਨ ਜਾਣ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਭਾਈ ਲੌਂਗੋਵਾਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖ ਵੋਟਾਂ ਪ੍ਰਾਪਤ ਕਰਕੇ ਸੱਤਾ 'ਚ ਆਈ ਯੋਗੀ ਸਰਕਾਰ ਆਪਣੇ ਸੂਬੇ ਵਿਚ ਘੱਟ ਗਿਣਤੀਆਂ ਦੇ ਧਰਮ ਸਥਾਨ ਨੂੰ ਜਾਂਦਾ ਰਸਤਾ ਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਗੁਰੂ ਘਰ ਕਾਫ਼ੀ ਪੁਰਾਣਾ ਹੈ ਤੇ ਇਸ ਨੂੰ ਜਾਂਦਾ ਰਸਤਾ ਪ੍ਰਸ਼ਾਸਨ ਨੇ JCB ਮਸ਼ੀਨ ਨਾਲ ਪੁੱਟ ਦਿੱਤਾ ਹੈ।
 
 
ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਇਸ ਮਸਲੇ ਦਾ ਤੁਰੰਤ ਹੱਲ ਕੱਢੇ ਤੇ ਗੁਰਦੁਆਰਾ ਸਾਹਿਬ ਨੂੰ ਜਾਂਦਾ ਰਸਤਾ ਤੁਰੰਤ ਖੋਲ੍ਹੇ, ਤਾਂ ਜੋ ਸਿੱਖ ਭਾਵਨਾਵਾਂ ਸ਼ਾਤ ਹੋ ਸਕਣ। ਇਸ ਸਬੰਧ ਵਿਚ ਭਾਈ ਲੌਂਗੋਵਾਲ ਨੇ ਯੋਗੀ ਸਰਕਾਰ ਨੂੰ ਗੁਰਦੁਆਰਾ ਸਾਹਿਬ ਦਾ ਰਸਤਾ ਖੋਲਣ ਲਈ ਪੱਤਰ ਵੀ ਲਿਖਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ ਰਾਮਪੁਰਾ ਫੂਲ ਦੇ ਪਿੰਡ ਦੁਲੇਵਾਲਾ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ। 
 

Have something to say? Post your comment

Subscribe