ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ UT ਚੰਡੀਗੜ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਇਕ ਆਨਲਾਈਨ ਸਮਾਰੋਹ ਦੌਰਾਨ ਅਨੁਮੀਤ ਸਿੰਘ ਸੋਢੀ ਅਤੇ ਮਨਿੰਦਰ ਸਿੰਘ ਪੱਟੀ ਨੂੰ ਰਾਜ ਸੂਚਨਾ ਕਮਿਸ਼ਨ ਦੇ ਮੈਂਬਰ ਵਜੋਂ ਸਹੁੰ ਚੁਕਾਈ। ਇਸ ਤੋਂ ਪਹਿਲਾਂ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਆਪਣੇ ਦਫ਼ਤਰ ਤੋਂ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਸਬੰਧੀ ਰਾਜਪਾਲ ਤੋਂ ਮਨਜ਼ੂਰੀ ਲਈ। ਇਸ ਆਨਲਾਈਨ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਆਪਣੇ ਕੈਬਨਿਟ ਸਹਿਯੋਗੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸਾਂਸਦ ਗੁਰਜੀਤ ਸਿੰਘ ਔਜਲਾ ਸਮੇਤ ਸ਼ਾਮਲ ਹੋਏ। ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਾਮੁਰੂਗਨ, ਮੁੱਖ ਸੂਚਨਾ ਕਮਿਸ਼ਨਰ ਸੁਰੇਸ਼ ਅਰੋੜਾ 'ਤੇ ਅਨਿਰੁੱਧ ਤਿਵਾੜੀ ਵੀ ਮੌਜੂਦ ਸਨ।