Friday, November 22, 2024
 

ਚੰਡੀਗੜ੍ਹ / ਮੋਹਾਲੀ

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਕਿਸਾਨਾਂ ਦਾ ਦੰਡਿਤ ਵਿਆਜ ਕਰੇਗਾ ਮੁਆਫ਼

October 22, 2020 09:36 AM

69, 000 ਕਰਜ਼ਦਾਰ ਕਿਸਾਨਾਂ ਨੂੰ 61.49 ਕਰੋੜ ਰੁਪਏ ਦੇ ਦੰਡਿਤ ਵਿਆਜ ਦੀ ਮਿਲੇਗੀ ਰਾਹਤ 

ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ: ਰੰਧਾਵਾ 

ਚੰਡੀਗੜ੍ਹ :  ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕੋਰੋਨਾ 'ਤੇ ਕਿਸਾਨਾਂ ਦੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸੂਬਾ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀਜ਼) ਵੱਲੋਂ ਸਾਉਣੀ 2020 ਦੀ ਵਸੂਲੀ ਮੁਹਿੰਮ ਦੌਰਾਨ ਕਿਸਾਨਾਂ ਨੂੰ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ ਹੈ। ਰੰਧਾਵਾ ਨੇ ਕਿਹਾ ਕਿ ਪੀ.ਏ.ਡੀ.ਬੀਜ਼ ਦੇ ਜਿਹੜੇ ਡਿਫਾਲਟਰ ਕਰਜ਼ਦਾਰ 31 ਦਸੰਬਰ 2020 ਤੱਕ ਆਪਣੀ ਪੂਰੀ ਡਿਫਾਲਟਰ ਰਕਮ ਜਮਾਂ ਕਰਵਾਉਣਗੇ ਜਾਂ ਖਾਤਾ ਬੰਦ ਕਰਨਗੇ, ਉਨ੍ਹਾਂ ਦੇ ਕਰਜ਼ਾ ਖਾਤੇ ਵਿੱਚ ਖੜ੍ਹਾ ਪੂਰਾ ਦੰਡਿਤ ਵਿਆਜ ਮਾਫ ਕਰ ਦਿੱਤਾ ਜਾਵੇਗਾ।
 
 
ਸੂਬੇ ਵਿੱਚ ਕੁੱਲ 89 ਪੀ.ਏ.ਡੀ.ਬੀਜ਼ ਦੇ ਲਗਭਗ 69000 ਡਿਫਾਲਟਰ ਕਰਜ਼ਦਾਰ ਹਨ ਜਿਨ੍ਹਾ ਵੱਲ ਲਗਭਗ 1950 ਕਰੋੜ ਰੁਪਏ ਦੀ ਡਿਫਾਲਟਰ ਰਕਮ ਬਕਾਇਆ ਹੈ ਅਤੇ 61.49 ਕਰੋੜ ਰੁਪਏ ਦਾ ਦੰਡਿਤ ਵਿਆਜ਼ ਲੈਣ ਯੋਗ ਹੈ। ਇਨ੍ਹਾਂ ਵਿੱਚੋਂ 70 ਫੀਸਦੀ ਤੋਂ ਜ਼ਿਆਦਾ ਛੋਟੇ ਅਤੇ ਸੀਮਾਂਤ ਕਿਸਾਨ ਹਨ ਜਿਨ੍ਹਾਂ ਕੋਲ 5 ਏਕੜ ਜਾਂ 5 ਏਕੜ ਤੋਂ ਘੱਟ ਜ਼ਮੀਨ ਹੈ। ਇਸ ਫੈਸਲੇ ਨਾਲ ਉਨ੍ਹਾਂ ਨੂੰ ਬਕਾਇਆ ਰਕਮ ਭਰਨ ਵਿੱਚ ਰਾਹਤ ਮਿਲੇਗੀ। ਸਹਿਕਾਰਤਾ ਮੰਤਰੀ ਦੇ ਆਦੇਸ਼ਾਂ 'ਤੇ ਇਸ ਸਬੰਧੀ ਬੈਂਕ ਦੇ ਬੋਰਡ ਆਫ ਡਾਇਰੈਕਟਰਜ਼ ਵੱਲੋਂ ਸਿਫਾਰਸ਼ ਕਰਨ ਉਪਰੰਤ ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। 
 

Have something to say? Post your comment

Subscribe