Tuesday, November 12, 2024
 

ਪੰਜਾਬ

ਇੰਗਲਿਸ਼ ਬੂਸਟਰ ਕਲੱਬਾਂ ਨਾਲ ਸਰਕਾਰੀ ਸਕੂਲਾਂ 'ਚ ਦਾਖ਼ਲ ਹੋਣ ਦੇ ਰੁਝਾਨ 'ਚ ਹੋਰ ਤੇਜੀ ਆਵੇਗੀ

October 22, 2020 11:31 PM

ਚੰਡੀਗੜ੍ਹ : ਪੰਜਾਬ ਦੇ ਸਿਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵਲੋਂ ਸਕੂਲ ਸਿਖਿਆ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਲਈ ਆਰੰਭੀ ਮੁਹਿੰਮ ਦੇ ਹੇਠ ਹੁਣ ਸਿਖਿਆ ਵਿਭਾਗ ਨੇ ਇੰਗਲਿਸ਼ ਬੂਸਟਰ ਕਲੱਬ (ਈ.ਬੀ.ਸੀ.)  ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਜਿਸ ਦੇ ਨਾਲ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਲੈਣ ਦੇ ਰੁਝਾਨ ਵਿਚ ਹੋਰ ਤੇਜ਼ੀ ਆਉਣ ਦੀ ਸੰਭਾਵਨਾ ਹੈ।
ਸਿਖਿਆ ਵਿਭਾਗ ਦੇ ਇਕ ਬੁਲਾਰੇ ਅਨੁਸਾਰ ਸ਼੍ਰੀ ਸਿੰਗਲਾ ਵਲੋਂ ਸਕੂਲੀ ਸਿਖਿਆ ਵਿਚ ਕੀਤੀਆਂ ਗਈਆਂ ਨਵੀਂਆਂ ਪਹਿਲਕਦਮੀਆਂ ਦੇ ਨਤੀਜੇ ਵਜੋਂ ਚਾਲੂ ਵਿਦਿਅਕ ਸੈਸ਼ਨ 2020-21 ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਦਾਖ਼ਲਿਆਂ ਵਿਚ 15 ਫ਼ੀ ਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ ਅਤੇ ਈ.ਬੀ.ਸੀ. ਦੀ ਇਸ ਨਵੀਂ ਪਹਿਲਕਦਮੀ ਨਾਲ ਸਰਕਾਰੀ ਸਕੂਲਾਂ ਪ੍ਰਤੀ ਹੋਰ ਅਕ੍ਰਸ਼ਨ ਵਧਣ ਦੀ ਪ੍ਰਬਲ ਸੰਭਾਵਨਾ ਹੈ। ਬੁਲਾਰੇ ਦੇ ਅਨੁਸਾਰ ਅਪਣੇ ਬੱਚਿਆਂ ਲਈ ਸਕੂਲ ਦੀ ਚੋਣ ਕਰਨ ਸਮੇਂ ਮਾਪਿਆਂ ਲਈ ਅੰਗਰੇਜ਼ੀ ਹਮੇਸ਼ਾ ਇਕ ਪਹਿਲ ਹੁੰਦੀ ਹੈ। ਵਿਦਿਆਰਥੀਆਂ ਦੇ ਮਾਪਿਆਂ ਵਲੋਂ ਵਿਸ਼ੇਸ਼ ਕਰ ਕੇ ਅੰਗਰੇਜ਼ੀ ਦੀ ਪੜ੍ਹਾਈ ਦੇ ਮਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਤਰਜੀਹ ਦਿਤੀ ਜਾਂਦੀ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿਚ ਅੰਗਰੇਜ਼ੀ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ ਹੁਣ ਲੋਕਾਂ ਦਾ ਸਰਕਾਰੀ ਸਕੂਲਾਂ ਵਲ ਰੁਚੀ ਪੈਦਾ ਹੋਈ ਹੈ।
ਬੁਲਾਰੇ ਅਨੁਸਾਰ ਈ.ਬੀ.ਸੀ. ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਇੰਗਲਿਸ਼ ਸੰਚਾਰ ਹੁਨਰਾਂ ਨੂੰ ਬਿਹਤਰ ਬਣਾਉਣ ਹੈ। ਸਰਕਾਰੀ ਸਕੂਲਾਂ ਵਿਚ ਸੂਬੇ ਦੇ ਸਰੋਤ ਸਮੂਹਾਂ ਦੁਆਰਾ ਗਾਈਡਡ ਵੀਡੀਉ, ਰਿਕਾਰਡ ਕੀਤੀਆਂ ਟੇਪਾਂ, ਵਾਕਾਂ ਅਤੇ ਵਾਕਾਂਸਾਂ ਨੂੰ ਸਾਂਝਾ ਕੀਤਾ ਜਾਵੇਗਾ ਅਤੇ ਵਿਦਿਆਰਥੀ ਦਿਤੀ ਗਈ ਸਮੱਗਰੀ ਨੂੰ ਅਪਣੀ ਸ਼ੈਲੀ ਅਤੇ ਆਵਾਜ਼ ਵਿਚ ਦੁਬਾਰਾ ਪੇਸ਼ ਕਰਨਗੇ। ਇਸ ਪ੍ਰੋਜੈਕਟ ਨੂੰ 12 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਹੁਣ ਤਕ ਤਕਰੀਬਨ ਸੱਤ ਹਜ਼ਾਰ ਸਕੂਲਾਂ ਵਿਚ ਇੰਗਲਿਸ਼ ਬੂਸਟਰ ਕਲੱਬਾਂ ਬਣ ਚੁੱਕੀਆਂ ਹਨ। 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe