Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪੰਜਾਬ ਚ ਤੀਜੇ ਦਿਨ 32 ਨਾਮਜ਼ਦਗੀਆਂ ਦਾਖ਼ਲ

April 24, 2019 08:42 PM
ਚੰਡੀਗੜ੍ਹ,  (ਸੱਚੀ ਕਲਮ ਬਿਊਰੋ) : ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਤੀਜੇ  ਦਿਨ ਅੱਜ ਪੰਜਾਬ ਰਾਜ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਲਈ 32 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਸਿਆ ਕਿ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ, ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ  ਆਜ਼ਾਦ ਉਮੀਦਵਾਰ ਸ਼ਾਮ ਲਾਲ ਗੰਡੀਵਿੰਡ, ਆਜ਼ਾਦ ਉਮੀਦਵਾਰ ਸੰਜੀਵ ਕੁਮਾਰ ਅਤੇ ਆਜ਼ਾਦ ਉਮੀਦਵਾਰ ਮਹਿੰਦਰ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਹਿੰਦੁਸਤਾਨ ਸ਼ਕਤੀ ਸੈਨਾ ਦੇ ਸੰਤੋਖ ਸਿੰਘ, ਆਜਾਦ ਉਮੀਦਵਾਰ ਪਰਮਜੀਤ ਸਿੰਘ, ਆਜ਼ਾਦ ਉਮੀਦਵਾਰ ਉਂਕਾਰ ਸਿੰਘ, ਆਜ਼ਾਦ ਉਮੀਦਵਾਰ ਹਰਜੀਤ ਕੌਰ ਅਤੇ ਸ਼ਿਵ ਸੈਨਾ ਸਟੀਫਨ ਭੱਟੀ ਵਲੋਂ, ਲੋਕ ਸਭਾ ਹਲਕਾ 04-ਜਲੰਧਰ ਲਈ ਅੰਬੇਦਕਰ ਨੈਸ਼ਨਲ ਕਾਂਗਰਸ ਦੀ ਉਰਮਿਲਾ ਅਤੇ ਭਾਰਤ ਪ੍ਰਭਾਤ ਪਾਰਟੀ ਦੇ ਗੁਰਪਾਲ ਸਿੰਘ ਵਲੋਂ, ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਲਈ ਬਹੁਜਨ ਸਮਾਜ ਪਾਰਟੀ ਦੇ ਖ਼ੁਸ਼ੀ ਰਾਮ ਅਤੇ ਰਣਜੀਤ ਕੁਮਾਰ ਵਲੋਂ, ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਜਨਰਲ ਸਮਾਜ ਪਾਰਟੀ ਦੇ ਹਰਨੇਕ ਸਿੰਘ ਵਲੋਂ, ਲੋਕ ਸਭਾ ਹਲਕਾ 07-ਲੁਧਿਆਣਾ ਲਈ ਆਜ਼ਾਦ ਉਮੀਦਵਾਰ ਰਵਿੰਦਰ ਪਾਲ ਸਿੰਘ, ਆਜ਼ਾਦ ਉਮੀਦਵਾਰ ਜਸਦੀਪ ਸਿੰਘ ਅਤੇ ਪੀਪਲ ਪਾਰਟੀ ਆਫ਼ ਇੰਡੀਆ (ਸੈਕੁਲਰ) ਦੇ ਦਲਜੀਤ ਸਿੰਘ ਵੱਲੋਂ, ਲੋਕ ਸਭਾ ਹਲਕਾ 08-ਫ਼ਤਿਹਗੜ੍ਹ ਸਾਹਿਬ (ਐਸ.ਸੀ) ਲਈ ਆਜ਼ਾਦ ਉਮੀਦਵਾਰ ਕੁਲਦੀਪ ਸਿੰਘ ਅਤੇ ਆਜ਼ਾਦ ਉਮੀਦਵਾਰ ਵਿਜੈ ਰਾਣੀ ਵਲੋਂ, ਲੋਕ ਸਭਾ ਹਲਕਾ 09-ਫ਼ਰੀਦਕੋਟ ਲਈ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਵਲੋਂ, ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਲਈ ਆਜ਼ਾਦ ਉਮੀਦਵਾਰ ਮਨੋਜ ਕੁਮਾਰ, ਲੋਕ ਸਭਾ ਹਲਕਾ 11-ਬਠਿੰਡਾ ਲਈ ਸੋਸ਼ਲਿਸਟ ਪਾਰਟੀ (ਇੰਡੀਆ) ਦੇ ਬਲਜਿੰਦਰ ਕੁਮਾਰ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਭੁਪਿੰਦਰ ਸਿੰਘ, ਬਹੁਜਨ ਮੁਕਤੀ ਪਾਰਟੀ ਦੇ ਜਗਸੀਰ ਸਿੰਘ ਅਤੇ ਸੋਸ਼ਲਿਸਟ ਯੂਨਿਟੀ ਸੈਂਟਰ ਆਫ਼ ਇੰਡੀਆ (ਕਮਿਊਨਿਸਟ) ਦੇ ਸਵਰਨ ਸਿੰਘ ਵਲੋਂ, ਲੋਕ ਸਭਾ ਹਲਕਾ 12-ਸੰਗਰੂਰ ਤੋਂ ਭਾਰਤੀ ਸ਼ਕਤੀ ਚੇਤਨਾ ਪਾਰਟੀ ਦੇ ਵਿਜੈ ਅਗਰਵਾਲ, ਕਮਿਊਨੀਸਟ ਪਾਰਟੀ ਆਫ ਇੰਡੀਆ (ਮਾਰਕਿਸਸਟ-ਲੈਨਿਨਸਿਟ) (ਲਿਬਰੇਸ਼ਨ) ਦੇ ਗੁਰਦਿਆਲ ਸਿੰਘ ਅਤੇ ਕਾਂਗਰਸ ਪਾਰਟੀ ਦੇ ਕੇਵਲ ਸਿੰਘ ਢਿੱਲੋਂ ਅਤੇ ਕਰਨ ਇੰਦਰ ਸਿੰਘ ਢਿੱਲੋ ਵਲੋਂ ਅਤੇ ਲੋਕ ਸਭਾ ਹਲਕਾ 13-ਪਟਿਆਲਾ ਲਈ ਆਜ਼ਾਦ ਉਮੀਦਵਾਰ ਰਾਜੇਸ਼ ਕੁਮਾਰ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸ਼ਮਾਕਾਂਤ ਪਾਂਡੇ, ਆਜ਼ਾਦ ਉਮੀਦਵਾਰ ਹਰਭਜਨ ਸਿੰਘ ਵਿਰਕ ਅਤੇ ਆਜ਼ਾਦ ਉਮੀਦਵਾਰ ਪਰਮਿੰਦਰ ਕੁਮਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਤਰ੍ਹਾਂ ਅੱਜ ਦੀਆਂ 32 ਨਾਮਜ਼ਦਗੀਆਂ ਨੂੰ ਮਿਲਾ ਕੇ ਕੁਲ ਨਾਮਜ਼ਦਗੀਆਂ 56 ਹੋ ਗਈਆਂ ਹਨ।    
 
 

Have something to say? Post your comment

Subscribe