ਕੈਪਟਨ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿਲ ਮੋਦੀ ਸਰਕਾਰ ਲਈ ਚਿਤਾਵਨੀ ਅਸੀਂ ਕਰਦੇ ਹਾਂ ਹਮਾਇਤ
ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਕ ਦੇ ਮੁੱਖ ਆਗੂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਬਠਿੰਡਾ ਆਏ ਅਤੇ ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਬਿਲਾਂ ਨੂੰ ਰੱਦ ਕਰਨ ਅਤੇ ਉਨ੍ਹਾਂ ਦੇ ਬਿਲਾਂ ਵਿੱਚ ਸੋਧ ਕਰਨ ਦੀ ਡਟਵੀਂ ਹਮਾਇਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਮੋਦੀ ਸਰਕਾਰ ਲਈ ਚਿਤਾਵਨੀ ਹੈ ਕਿ ਪੰਜਾਬ ਦੇ ਕਿਸਾਨ ਖੁਦ ਲੜਾਈ ਲੜ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਾਂਗਰਸ ਹੀਰੋ ਨਹੀਂ ਬਣ ਸਕਦੀ ਕਿਉਂਕਿ ਕਿਸਾਨਾਂ ਦੀ ਲੜਾਈ ਅੱਗੇ ਸਰਕਾਰ ਨੇ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਮੰਡੀਆਂ ਵਿਚ ਹੁਣ ਤਕ ਝੋਨੇ ਦੀ ਕੁੱਲ ਟੀਚੇ ਵਿਚੋਂ ..
ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਰਲਕੇ ਲੜੀਆਂ ਜਾਣਗੀਆਂ ਤਾਂ ਜੋ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਕਮੇਟੀ ਆਜ਼ਾਦ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੁਰਾ ਹਾਲ ਹੈ, ਅਫ਼ਸਰ ਸਰਕਾਰ ਚਲਾ ਰਹੇ ਹਨ ਮੁੱਖ ਮੰਤਰੀ ਘਰ ਵਿੱਚ ਬਦ ਬੈਠੇ ਹਨ। ਉਨ੍ਹਾਂ ਕਿਹਾ ਕਿ ਆੳੁਂਦੀਆਂ ਵਿਧਾਨ ਸਭਾ ਚੋਣਾਂ ਲਈ ਵੱਖ ਵੱਖ ਪਾਰਟੀਆਂ ਨੂੰ ਨਾਲ ਲੈ ਕੇ ਤੀਸਰਾ ਬਦਲ ਮਨਾਇਆ ਜਾਵੇਗਾ ਪ੍ਰੰਤੂ ਉਸ ਬਦਲ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਜਾਂ ਭਾਜਪਾ ਨਹੀਂ ਹੋਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਭੋਲਾ ਸਿੰਘ ਗਿੱਲ ਪੱਤੀ, ਅੰਗਰੇਜ ਸਿੰਘ ਦਿਉਣ, ਗੁਰਮੀਤ ਸਿੰਘ ਮੁਲਤਾਨੀ, ਰਣਜੀਤ ਕੌਰ, ਗੁਰਿੰਦਰਪਾਲ ਕੌਰ ਆਦਿ ਹਾਜ਼ਰ ਸਨ।