Friday, November 22, 2024
 

ਪੰਜਾਬ

ਬ੍ਰਹਮ ਮਹਿੰਦਰਾ ਵਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਲਈ ਵੈੱਬ ਪੋਰਟਲ ਦੀ ਸ਼ੁਰੂਆਤ

October 23, 2020 11:08 PM

ਚੰਡੀਗੜ੍ਹ : ਪੰਜਾਬ ਸ਼ਹਿਰੀ ਆਵਾਸ ਯੋਜਨਾ ਦਾ ਬਿਨੈਕਾਰਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਮੰਤਵ ਨਾਲ ਅੱਜ ਸਥਾਨਕ ਸਰਕਾਰਾਂ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਇਕ ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਬ੍ਰਹਮ ਮਹਿੰਦਰਾ ਨੇ ਦਸਿਆ ਕਿ ਪੰਜਾਬ ਸਰਕਾਰ ਲੋੜਵੰਦ ਲੋਕਾਂ ਨੂੰ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਲਈ ਵਿਤੀ ਸਹਾਇਤਾ ਮੁਹਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਲਈ ਇਸ ਪ੍ਰਕਿਰਿਆ ਵਿਚ ਹੋਰ ਪਾਰਦਸ਼ਤਾ ਤੇ ਤੇਜ਼ੀ ਲਿਆਉਣ ਦੇ ਮੰਤਵ ਨਾਲ pmidcprojects.punjab.gov.in/pmay ਵੈੱਬ ਪੋਰਟਲ ਦੀ ਸ਼ੁਰਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪੋਰਟਲ ਪੰਜਾਬੀ ਅਤੇ ਅੰਗਰੇਜ਼ੀ ਦੋਨਾਂ ਭਾਸ਼ਾਵਾਂ ਵਿਚ ਉਪਲਬਧ ਹੈ।  ਇਸ ਨਾਲ ਬਿਨੈਕਾਰਾਂ ਨੂੰ ਇਸ ਸਕੀਮ ਦਾ ਲਾਭ ਤੁਰਤ ਲੈਣ ਵਿਚ ਮਦਦ ਮਿਲੇਗੀ।  ਸਥਾਨਕ ਸਰਕਾਰ ਮੰਤਰੀ ਨੇ ਅੱਗੇ ਦਸਿਆ ਕਿ ਹੁਣ ਤਕ ਪੰਜਾਬ ਸਰਕਾਰ ਨੇ ਇਸ ਯੋਜਨਾ ਤਹਿਤ 96, 383 ਘਰਾਂ ਦੀ ਪ੍ਰਵਾਨਗੀ ਦਿਤੀ ਗਈ ਹੈ, ਜਿਨ੍ਹਾਂ ਵਿਚੋਂ 28, 466 ਘਰ ਬਣ ਚੁੱਕੇ ਹਨ ਅਤੇ ਬਾਕੀ ਰਹਿੰਦੇ ਘਰਾਂ ਦੀ ਉਸਾਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿਚ 1.5 ਲੱਖ ਮਕਾਨਾਂ ਤਕ ਦੀ ਉਸਾਰੀ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਇਸ ਮੌਕੇ ਸਕੱਤਰ ਸਥਾਨਕ ਸਰਕਾਰਾਂ ਸ਼੍ਰੀ ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਸਥਾਨਕ ਸਰਕਾਰਾਂ ਸ਼੍ਰੀ ਭੁਪਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।    

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe