Thursday, November 14, 2024
 

ਪੰਜਾਬ

ਪੰਜਾਬ ਸਰਕਾਰ ਵਲੋਂ ਮਿਲਾਵਟੀ ਭੋਜਨ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਦਾ ਆਗ਼ਾਜ਼

October 23, 2020 11:10 PM

ਚੰਡੀਗੜ੍ਹ :  ਸਿਹਤ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਤਹਿਤ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖ਼ੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵਲੋਂ ਮਿਲਾਵਟੀ ਖਾਧ-ਪਦਾਰਥਾਂ ਦੀ ਜਾਂਚ ਸਬੰਧੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿਚ ਲੋਕਾਂ ਵਲੋਂ ਮਿਠਾਈਆਂ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਸਾਡੇ ਦੇਸ਼ ਵਿਚ ਖ਼ੁਸ਼ੀ ਅਤੇ ਪਿਆਰ ਸਾਂਝਾ ਕਰਨ ਲਈ ਮਠਿਆਈਆਂ ਦੇਣ-ਲੈਣ ਦਾ ਰਿਵਾਜ਼ ਹੈ। ਲੋਕ ਪਹਿਲਾਂ ਹੀ Covid-19 ਦੇ ਸੰਕਟਕਾਲੀ ਦੌਰ ਵਿਚੋਂ ਲੰਘ ਰਹੇ ਹਨ ਇਸ ਮੌਕੇ ਦੀ ਨਜ਼ਾਕਤ ਨੂੰ ਭਾਂਪਦਿਆਂ ਸਰਕਾਰ ਨੇ ਬਾਜ਼ਾਰ ਵਿਚ ਦੁਧ ਅਤੇ ਦੁਧ ਉਤਪਾਦਾਂ ਤੋਂ ਬਣੀਆਂ ਮਿਠਾਈਆਂ ਦੀ ਵਿਕਰੀ 'ਤੇ ਰੋਕ ਲਗਾਉਣ ਦਾ ਫ਼ੈਸਲਾ ਕੀਤਾ ਹੈ। ਖ਼ੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ਨੂੰ ਉਤਮ ਦਰਜੇ ਦਾ ਖੋਇਆ ਅਤੇ ਪਨੀਰ ਹੀ ਉਪਲਬਧ ਕਰਵਾਇਆ ਜਾਵੇ।

ਇਹ ਵੀ ਪੜ੍ਹੋ : ਵਖਰੇਵੇਂ ਪਾਉਣ ਸਬੰਧੀ ਭਾਜਪਾ ਦੇ ਸੌੜੇ ਏਜੰਡੇ ਨੂੰ ਸਫ਼ਲ ਨਹੀਂ..


ਖ਼ੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਨੇ ਇਸ ਸਬੰਧ ਵਿਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਮਿਠਾਈਆਂ ਵੇਚਣ ਵਾਲਿਆਂ ਨੂੰ ਸਲਾਹ ਦਿਤੀ ਕਿ ਦੁਧ ਅਤੇ ਖੋਏ ਤੋਂ ਬਣਨ ਵਾਲੀਆਂ ਮਿਠਾਈਆਂ ਨੂੰ ਤਿਆਰ ਕਰਨ ਸਮੇਂ ਵਿਸ਼ੇਸ਼ ਧਿਆਨ ਰਖਿਆ ਜਾਵੇ ਕਿ ਇਹ ਮਿਠਾਈਆਂ ਮਿਲਾਵਟੀ ਜਾਂ ਘਟੀਆ ਦਰਜੇ ਦੀ ਸਮੱਗਰੀ ਤੋਂ ਨਾ ਬਣੀਆਂ ਹੋਣ ਕਿਉਂਕਿ ਸਰਕਾਰ ਕਿਸੇ ਵੀ ਕੀਮਤ 'ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਮਿਠਾਈ ਵੇਚਣ ਵਾਲਿਆਂ ਨੂੰ ਚੌਕੰਨੇ ਰਹਿਣ ਦਾ ਸੁਝਾਅ ਦਿਤਾ ਅਤੇ ਮਿਲਾਵਟਖ਼ੋਰੀ ਵਿਚ ਸ਼ਾਮਲ ਵਿਅਕਤੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿਤੇ।

 

Have something to say? Post your comment

Subscribe