Friday, November 22, 2024
 

ਪੰਜਾਬ

ਭਗਵਾਨ ਵਾਲਮੀਕ ਤੀਰਥ ਸਥਾਨ ਲਈ 55 ਕਰੋੜ ਰੁਪਏ ਮਨਜ਼ੂਰ

October 23, 2020 11:12 PM

ਅੰਮ੍ਰਿਤਸਰ  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਅੰਮ੍ਰਿਤਸਰ ਦੇ ਰਾਮ ਤੀਰਥ ਸਥਿਤ ਭਗਵਾਨ ਵਾਲਮੀਕ ਤੀਰਥ ਸਥਲ ਦੇ ਸੁੰਦਰੀਕਰਨ ਲਈ 55 ਕਰੋੜ ਰੁਪਏ ਦੇ ਵਾਧੂ ਫ਼ੰਡਾਂ ਦੀ ਪ੍ਰਵਾਨਗੀ ਦੇ ਦਿਤੀ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਇਸ ਇਤਿਹਾਸਕ ਅਸਥਾਨ ਨੂੰ ਵਿਸ਼ਵ ਪਧਰੀ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੇ ਨਿਰਦੇਸ਼ ਦਿਤੇ। ਇਹ ਫ਼ੰਡ ਪਹਿਲਾਂ ਹੀ ਇਸ ਵੱਕਾਰੀ ਪ੍ਰਾਜੈਕਟ ਉਤੇ ਖ਼ਰਚ ਕੀਤੇ ਜਾ ਚੁੱਕੇ 195.76 ਕਰੋੜ ਰੁਪਏ ਤੋਂ ਵੱਖਰੇ ਹਨ। ਇਸ ਪਵਿੱਤਰ ਅਸਥਾਨ ਉਤੇ ਦੁਨੀਆਂ ਭਰ ਦੇ ਸਾਰੇ ਧਰਮਾਂ ਦੇ ਸ਼ਰਧਾਲੂ ਆਉਂਦੇ ਹਨ। ਅੱਜ ਪ੍ਰਵਾਨ ਕੀਤੀ 55 ਕਰੋੜ ਰੁਪਏ ਦੀ ਰਾਸ਼ੀ ਵਿਚੋਂ 30 ਕਰੋੜ ਰੁਪਏ ਇਸ ਅਸਥਾਨ ਦੇ ਪੈਨੋਰਾਮਾ ਉਤੇ ਖ਼ਰਚ ਕੀਤੇ ਜਾਣਗੇ ਜਿਸ ਵਿਚ ਮਹਾਂਕਾਵਿ ਰਮਾਇਣ ਦੀ ਰਚਨਾ ਕਰਨ ਵਾਲੇ ਭਗਵਾਨ ਵਾਲਮੀਕ ਜੀ ਦੇ ਜੀਵਨ ਅਤੇ ਸਿਖਿਆਵਾਂ ਨੂੰ ਦਰਸਾਇਆ ਜਾਵੇਗਾ। ਬਾਕੀ ਰਾਸ਼ੀ ਵੱਖ-ਵੱਖ ਵਿਕਾਸ ਕੰਮਾਂ ਉਤੇ ਖ਼ਰਚੀ ਜਾਵੇਗੀ ਜਿਨ੍ਹਾਂ ਵਿੱਚ ਸਰੋਵਰ ਦੀ ਸਾਫ਼ ਸਫ਼ਾਈ ਲਈ ਸਥਾਪਤ ਕੀਤਾ ਜਾਣ ਵਾਲਾ ਪਲਾਂਟ, ਪਰਿਕਰਮਾ ਨੂੰ ਮੁਕੰਮਲ ਕਰਨਾ, ਇਸ ਅਸਥਾਨ ਦੇ ਬਾਹਰਵਾਰ ਦੇ ਸਥਾਨ ਦੀ ਰੌਸ਼ਨੀ, ਸ਼ਰਧਾਲੂਆਂ ਲਈ ਸਰਾਵਾਂ ਤਿਆਰ ਕਰਨਾ ਅਤੇ ਸੌਰ ਬਿਜਲੀ ਪ੍ਰਣਾਲੀ ਆਦਿ ਸ਼ਾਮਲ ਹਨ।  

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe