Friday, November 22, 2024
 

ਪੰਜਾਬ

ਨਾਜਾਇਜ਼ ਸਬੰਧ ਦੇ ਚਲਦਿਆਂ ਹੋਏ 3 ਕਤਲ, ਕਾਤਲ ਨੂੰ ਸੁਣਾਈ ਫਾਂਸੀ

October 24, 2020 07:26 AM

ਸ੍ਰੀ ਮੁਕਤਸਰ ਸਾਹਿਬ : ਨਾਜਾਇਜ਼ ਸਬੰਧਾਂ ਦੇ ਚੱਲਦਿਆ ਪਤਨੀ, ਬੱਚਿਆਂ ਅਤੇ ਸ਼ੀਰੀ ਨੂੰ ਕਾਰ ਸਮੇਤ ਨਹਿਰ ਵਿਚ ਸੁੱਟਣ ਅਤੇ ਆਪ ਬਾਹਰ ਆ ਕੇ ਨਾਟਕ ਕਰਨ ਵਾਲੇ ਵਿਅਕਤੀ ਨੂੰ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਨੇ ਫਾਂਸੀ ਦੀ ਸ਼ਜਾ ਸੁਣਾਈ ਹੈ ਜਦਕਿ ਸਹਿਯੋਗੀ ਔਰਤ ਨੂੰ ਉਮਰ ਕੈਦ ਦੀ ਸ਼ਜਾ ਸੁਣਾਈ ਗਈ ਹੈ। ਜੱਜ ਅਰੁਣ ਵਸ਼ਿਸ਼ਟ ਦੀ ਅਦਾਲਤ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਅਟਾਰੀ ਦੇ ਵਾਸੀ ਪਲਵਿੰਦਰ ਸਿੰਘ ਦੇ ਸਬੰਧ ਉਸਦੇ ਸੀਰੀ ਨਿਰਮਲ ਸਿੰਘ ਦੀ ਪਤਨੀ ਕਰਮਜੀਤ ਕੌਰ ਦੇ ਨਾਲ ਸਨ। ਦੋਵਾਂ ਦੇ ਸਬੰਧਾਂ ਵਿੱਚ ਉਸਦਾ ਸੀਰੀ ਨਿਰਮਲ ਸਿੰਘ, ਪਲਵਿੰਦਰ ਦੀ ਪਤਨੀ ਸਰਬਜੀਤ ਕੌਰ ਤੇ ਉਸਦੇ ਦੋ ਬੱਚੇ ਜਸ਼ਨਪ੍ਰੀਤ ਸਿੰਘ (4) ਤੇ ਉਸਦੀ ਪੁੱਤਰੀ ਗਗਨਦੀਪ ਕੌਰ (6) ਰੇੜਕਾ ਬਣ ਰਹੇ ਸਨ, ਜਿੰਨ੍ਹਾਂ ਨੂੰ ਰਸਤੇ ਵਿੱਚੋਂ ਹਟਾਉਣ ਲਈ ਉਨ੍ਹਾਂ ਯੋਜਨਾ ਬਣਾਈ। ਯੋਜਨਾ ਦੇ ਅਨੁਸਾਰ ਪਲਵਿੰਦਰ ਸਿੰਘ ਨੇ ਆਪਣੀ ਪਤਨੀ ਸਰਬਜੀਤ ਕੌਰ ਦੇ ਨਾਂਅ ਪਹਿਲਾ ਦੋ ਇੰਸ਼ੋਰੈਂਸ ਪਾਲਿਸੀਆਂ ਐਕਸੀਡੈਂਟ ਰਾਈਡਰ ਸਮੇਤ ਖਰੀਦੀਆਂ ਸਨ ਤੇ ਨਿਰਮਲ ਸਿੰਘ ਦੇ ਨਾਂਅ ’ਤੇ ਦੋ ਇੰਸ਼ੋਰੈਂਸ ਪਾਲਿਸੀਆਂ ਐਕਸੀਡੈਂਟ ਰਾਈਡਰ ਸਮੇਤ ਘਟਨਾ ਤੋਂ 11 ਦਿਨ ਪਹਿਲਾਂ ਖ਼ਰੀਦੀਆਂ ਸਨ।

ਇਹ ਵੀ ਪੜ੍ਹੋ : ਸ਼ਾਰਪ ਸ਼ੂਟਰ ਹਰਮਨ ਭਾਊ ਅਸਲੇ ਸਣੇ ਗ੍ਰਿਫ਼ਤਾਰ

ਪਲਵਿੰਦਰ ਸਿੰਘ ਨੇ ਇੱਕ ਪੁਰਾਣੀ ਮਾਰੂਤੀ ਕਾਰ ਖ਼ਰੀਦੀ ਤੇ 20 ਜੂਨ 2015 ਨੂੰ ਆਪਣੀ ਪਤਨੀ ਨੂੰ ਦਵਾਈ ਦੁਆਉਣ ਦੇ ਬਹਾਨੇ ਕਾਰ ਵਿੱਚ ਲੈ ਗਿਆ। ਕਾਰ ਵਿਚ ਉਸ ਦੀ ਪਤਨੀ ਸਰਬਜੀਤ ਕੌਰ, ਸੀਰੀ ਨਿਰਮਲ ਸਿੰਘ, ਪੁੱਤਰ ਜਸ਼ਨਪ੍ਰੀਤ ਸਿੰਘ ਤੇ ਪੁੱਤਰੀ ਗਗਨਦੀਪ ਕੌਰ ਸਵਾਰ ਸਨ । ਪਲਵਿੰਦਰ ਨੇ ਕਾਰ ਨੂੰ ਗੰਗ ਕੈਨਾਲ ਨਹਿਰ ਵਿੱਚ ਜਾਣਬੁੱਝ ਕੇ ਸੁੱਟ ਦਿੱਤਾ ਤੇ ਖੁਦ ਖਿੜਕੀ ਖੋਲ੍ਹ ਕੇ ਨਹਿਰ ਤੋਂ ਬਾਹਰ ਆ ਗਿਆ ਤੇ ਰੌਲਾ ਪਾਇਆ ਤੇ ਲੋਕਾਂ ਨੂੰ ਇਕੱਠੇ ਕੀਤਾ। ਇਸ ਵਿੱਚ ਪਲਵਿੰਦਰ ਦੀ ਪਤਨੀ, ਸੀਰੀ ਤੇ ਦੋਵੇਂ ਬੱਚਿਆਂ ਦੀ ਮੌਤ ਹੋ ਗਈ ਸੀ। ਅਦਾਲਤ ਨੂੰ ਜਿਲ੍ਹਾ ਅਟਾਰਨੀ ਨਵਦੀਪ ਗਿਰਧਰ ਅਤੇ ਸਿਕਾਇਤਕਰਤਾ ਦੇ ਵਕੀਲ ਮਨਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਦੋਵਾਂ ਨੇ ਸੋਚੀ ਸਮਝੀ ਸਾਜਿਸ਼ ਤਹਿਤ ਇਸਨੂੰ ਦੁਰਘਟਨਾ ਦਾ ਨਾਂਅ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ 27 ਜਨਵਰੀ 2016 ਨੂੰ ਦੋਸ਼ੀ ਪਲਵਿੰਦਰ ਸਿੰਘ ਤੇ ਕਰਮਜੀਤ ਕੌਰ ਨੇ ਵਿਆਹ ਕਰਵਾ ਕੇ ਅਦਾਲਤ ਤੋਂ ਪੋਟੈਕਸ਼ਨ ਪਟੀਸ਼ਨ ਕਰ ਦਿੱਤੀ। ਉਧਰ ਜਦ ਇਸ ਸਬੰਧੀ ਮਾਮਲਾ ਦਰਜ ਹੋਇਆ ਤਾਂ ਸਾਰੇ ਤੱਥ ਸਾਹਮਣੇ ਆ ਗਏ। ਅਦਾਲਤ ਨੇ ਕੇਸ ਨੂੰ ਰੇਅਰ ਆਫ਼ ਰੇਅਰੈਸਟ ਹੋਣ ਦੇ ਕਾਰਨ ਦੋਸ਼ੀ ਪਲਵਿੰਦਰ ਸਿੰਘ ਨੂੰ ਫ਼ਾਂਸੀ ਤੇ ਉਸਦੀ ਸਹਿਯੋਗੀ ਔਰਤ ਕਰਮਜੀਤ ਕੌਰ ਨੂੰ ਉਮਰ ਕੈਦੀ ਦੀ ਸਜਾ ਸੁਣਾਈ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe