Friday, November 22, 2024
 

ਪੰਜਾਬ

ਅੰਮ੍ਰਿਤਸਰ : ਚਰਚ ਅੰਦਰ ਫਾਇਰਿੰਗ, 1 ਦੀ ਮੌਤ

October 24, 2020 01:31 PM

ਅੰਮ੍ਰਿਤਸਰ ਵਿਚ ਇਕ ਸਥਾਨਕ ਚਰਚ ਵਿਚ ਉਸ ਸਮੇਂ ਹੰਗਾਮਾ ਮਚ ਗਿਆ ਜਦੋਂ ਉਥੇ ਖੁੱਲ੍ਹੇਆਮ ਗੋਲੀਬਾਰੀ ਹੋਈ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਸ਼ਾਮ ਨੂੰ ਇਕ ਵਿਅਕਤੀ ਆਪਣੇ ਸੱਤ-ਅੱਠ ਸਾਥੀਆਂ ਨਾਲ ਚਰਚ ਵਿਚ ਦਾਖਲ ਹੋਇਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਹਵਾਈ ਫਾਇਰਿੰਗ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਜ਼ਖਮੀ ਹੋ ਗਿਆ। ਖਬਰਾਂ ਅਨੁਸਾਰ ਪ੍ਰਿੰਸ ਅਤੇ ਮਨੋਜ ਨਾਮ ਦੇ ਲੋਕ ਸ਼ੁੱਕਰਵਾਰ ਦੁਪਹਿਰ ਨੂੰ ਅੰਮ੍ਰਿਤਸਰ ਦੇ ਗੜ੍ਹਵਾਲੀ ਫਾਟਕ ਨੇੜੇ ਸ੍ਰੀ ਗੁਰੂ ਰਾਮਦਾਸ ਨਾਦਰ ਵਿਚ ਇਕ ਵਿਚ ਚਰਚ ਗਏ ਸਨ। ਇਥੇ ਰਣਦੀਪ ਸਿੰਘ ਗਿੱਲ ਨਾਮ ਦਾ ਵਿਅਕਤੀ ਸੱਤ ਹੋਰ ਲੋਕਾਂ ਨਾਲ ਆਇਆ ਅਤੇ ਉਨ੍ਹਾਂ ਵਿਚਕਾਰ ਝਗੜਾ ਹੋ ਗਿਆ ਅਤੇ ਉਸ ਨੇ ਫਾਇਰਿੰਗ  ਕਰ ਦਿੱਤੀ। ਇਸ ਘਟਨਾ ਵਿੱਚ ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਿੰਸ ਵਜੋਂ ਹੋਈ ਹੈ ਅਤੇ ਉਸਦਾ ਭਰਾ ਮਨੋਜ ਗੰਭੀਰ ਰੂਪ ਵਿੱਚ ਜ਼ਖਮੀ ਹੈ। ਚਰਚ ਵਿਚ ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਘਟਨਾ ਵਿਚ ਮਾਰੇ ਗਏ ਵਿਅਕਤੀ ਅਤੇ ਦੋਸ਼ੀ ਪਹਿਲਾਂ ਹੀ ਇਕ-ਦੂਜੇ ਨੂੰ ਜਾਣਦੇ ਸਨ। ਜਦੋਂ ਉਨ੍ਹਾਂ ਵਿਚਕਾਰ ਬਹਿਸ ਹੋ ਰਹੀ ਸੀ ਤਾਂ ਅਜਿਹਾ ਲੱਗ ਰਿਹਾ ਸੀ ਕਿ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਰੰਜਿਸ਼ ਹੈ।  ਮਾਰੇ ਗਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਆਪਣੇ 7-8 ਸਾਥੀਆਂ ਸਮੇਤ ਫਾਇਰਿੰਗ ਕੀਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਨੇ ਰਣਦੀਪ, ਉਸਦੇ ਭਰਾ ਬਲਰਾਮ, ਸੂਰਜ, ਬਾਬੂ ਅਤੇ 3 ਅਣਪਛਾਤੇ ਲੋਕਾਂ ਖਿਲਾਫ ਧਾਰਾ 302, 307, 34 ਅਤੇ 148 ਆਈਪੀਸੀ ਅਤੇ ਆਰਮਜ਼ ਐਕਟ ਦੀ ਧਾਰਾ 25/27/54/59 ਦੇ ਤਹਿਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਣਦੀਪ ਵਾਲਮੀਕਿ ਕਮਿਊਨਿਟੀ ਨਾਲ ਸਬੰਧਤ ਹੈ ਅਤੇ ਆਪਣੇ ਆਪ ਨੂੰ ਇੱਕ ਕਾਂਗਰਸ ਨੇਤਾ ਕਹਿੰਦਾ ਹੈ। ਹਾਲਾਂਕਿ, ਪਾਰਟੀ ਦੁਆਰਾ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe