ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਵਿਧਾਇਕ ਮੀਤ ਹੇਅਰ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਭਾਜਪਾ ਦਾ ਦਫ਼ਤਰ ਘੇਰਿਆ। ਇਸ ਦੌਰਾਨ ਘਿਰਾਉ ਕਰਦੇ ਸਮੇਂ ਮੀਤ ਹੇਅਰ ਅਤੇ ਉਨ੍ਹਾਂ ਨਾਲ ਆਏ ਹੋਰ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਉਤੇ ਪਾਣੀ ਦੀਆਂ ਵਾਛੜਾਂ ਵੀ ਵਰਾਈਆਂ। ਖ਼ਬਰ ਲਿਖੇ ਜਾਣ ਤਕ ਪ੍ਰਦਰਸ਼ਨ ਜਾਰੀ ਸੀ