ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਐਤਵਾਰ ਨੂੰ ਬੁਰਾਈ ਉੱਤੇ ਚੰਗਆਈ ਦੀ ਜਿੱਤ ਦੇ ਪ੍ਰਤੀਕ ਦੁਸ਼ਹਿਰੇ ਦੀਆਂ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ । ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਆਪਣੇ ਸੰਦੇਸ਼ ਵਿੱਚ ਕਿਹਾ, ਸਾਰੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਇਹ ਤਿਉਹਾਰ ਅਧਰਮ ਅਤੇ ਧਰਮ ਅਤੇ ਝੂਠ ਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਮੇਰੀ ਕਾਮਨਾ ਹੇ ਕਿ ਖੁਸ਼ੀ ਅਤੇ ਉਤਸ਼ਾਹ ਦਾ ਇਹ ਤਿਉਹਾਰ ਸਾਰਿਆਂ ਨੂੰ ਮਹਾਂਮਾਰੀ ਦੇ ਪ੍ਰਭਾਵਾਂ ਤੋਂ ਬਚਾਏ ਅਤੇ ਦੇਸ਼ ਵਾਸੀਆਂ ਵਿਚ ਖੁਸ਼ਹਾਲੀ ਅਤੇ ਉਤਸ਼ਾਹ ਲਿਆਵੇ।
ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਕਿਹਾ, ਮੈਂ ਦੁਸਹਿਰੇ ਦੇ ਸ਼ੁੱਭ ਅਵਸਰ 'ਤੇ ਸਾਰੇ ਦੇਸ਼ ਵਾਸੀਆਂ ਨੂੰ ਤਹਿ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੰਦਾ ਹਾਂ। ਪੂਰੇ ਦੇਸ਼ ਵਿੱਚ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਣ ਵਾਲਾ ਇਹ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਦੇਸ਼ ਵਿਚ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਲਿਆਉਂਦਾ ਹੈ।
ਉਨ੍ਹਾਂ ਕਿਹਾ ਕਿ ਦੁਸਹਿਰਾ ਪਰਿਵਾਰ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਅਤੇ ਮਨਾਉਣ ਦਾ ਮੌਕਾ ਹੈ ਪਰ ਇਸ ਸਾਲ ਕੋਵਿਡ -19 ਦੀ ਵਿਸ਼ਵਵਿਆਪੀ ਮਹਾਂਮਾਰੀ ਦੇ ਕਾਰਨ ਮੈਂ ਸਾਰੇ ਨਾਗਰਿਕਾਂ ਨੂੰ ਸਿਹਤ ਅਤੇ ਸਫਾਈ ਪ੍ਰੋਟੋਕੋਲ ਅਤੇ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣ ਕਰਨ ਦੀ ਅਪੀਲ ਕਰਦਾ ਹਾਂ। ਦੁਸਹਿਰੇ ਨੂੰ ਰਵਾਇਤੀ ਸ਼ਰਧਾ ਨਾਲ ਸਰਲਤਾ ਨਾਲ ਮਨਾਓ।